ਵੱਡੀ ਖ਼ਬਰ ! ਇੰਤਕਾਲ ਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਸਖਤ, ਅਧਿਕਾਰੀਆਂ ਲਈ ਜਾਰੀ ਕੀਤੀ ਡੈੱਡਲਾਈਨ

0
259

ਚੰਡੀਗੜ੍ਹ, 30 ਨਵੰਬਰ | ਪੰਜਾਬ ਸਰਕਾਰ ਨੇ ਇੰਤਕਾਲ ਮਾਮਲੇ ਨੂੰ ਲੈ ਕੇ ਸਖ਼ਤ ਹੁਕਮ ਜਾਰੀ ਕੀਤੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਮਰਜੈਂਸੀ ਕੇਸਾਂ ਦੇ ਤੁਰੰਤ ਨਿਪਟਾਰੇ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਮਾਲ ਵਿਭਾਗ ਵੱਲੋਂ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਸ਼ੇਸ਼ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਹੈ। ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ 45 ਦਿਨਾਂ ਦੇ ਅੰਦਰ ਵਿਵਾਦ ਰਹਿਤ ਇੰਤਕਾਲਾਂ ਬਾਰੇ ਫੈਸਲਾ ਕਰਨਾ ਜ਼ਰੂਰੀ ਹੈ।

ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਇਸ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਅਤੇ ਇੱਕ ਮਹੀਨੇ ਦੇ ਅੰਦਰ ਅਜਿਹੇ ਸਾਰੇ ਮਾਮਲਿਆਂ ਦਾ ਨਿਪਟਾਰਾ ਕਰ ਦਿੱਤਾ ਜਾਵੇਗਾ। ਪੰਜਾਬ ਸਰਕਾਰ ਨੇ ਇਸ ਲਈ ਸਮਾਂ ਸੀਮਾ ਵੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ 31 ਦਸੰਬਰ ਦੀ ਆਖਰੀ ਮਿਤੀ ਤੋਂ ਬਾਅਦ ਕਿਸੇ ਵੀ ਤਹਿਸੀਲ/ਉਪ-ਤਹਿਸੀਲ ਵਿਚ ਕੋਈ ਵੀ ਅਣਵਿਵਾਦਿਤ ਇੰਤਕਾਲ ਦਾ ਸਰਟੀਫਿਕੇਟ ਬਕਾਇਆ ਪਾਇਆ ਗਿਆ ਤਾਂ ਉਸ ਲਈ ਜ਼ਿੰਮੇਵਾਰ ਸਬੰਧਤ ਅਧਿਕਾਰੀ/ਕਰਮਚਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੰਤਰੀ ਮੁੰਡੀਆ ਨੇ ਅੱਗੇ ਕਿਹਾ ਕਿ ਇਹ ਧਿਆਨ ਵਿਚ ਆਇਆ ਹੈ ਕਿ ਸਰਕਾਰ ਦੀਆਂ ਸਪੱਸ਼ਟ ਹਦਾਇਤਾਂ ਦੇ ਬਾਵਜੂਦ ਕਈ ਇੰਤਕਾਲ 45 ਦਿਨਾਂ ਤੋਂ ਵੱਧ ਸਮੇਂ ਤੋਂ ਲਟਕ ਰਹੇ ਹਨ। ਕੁਝ ਇੰਤਕਾਲ ਇੱਕ ਸਾਲ ਤੋਂ ਵੱਧ ਸਮੇਂ ਤੋਂ ਲੰਬਿਤ ਹਨ। ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਸਬੰਧੀ ਮਾਲ ਵਿਭਾਗ ਨੇ ਸੂਬੇ ਦੇ ਡਿਪਟੀ ਕਮਿਸ਼ਨਰਾਂ, ਐਸ.ਡੀ.ਐਮਜ਼, ਜ਼ਿਲਾ ਮਾਲ ਅਫ਼ਸਰਾਂ, ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਪੱਤਰ ਜਾਰੀ ਕਰ ਕੇ ਵਿਸ਼ੇਸ਼ ਮੁਹਿੰਮ ਚਲਾ ਕੇ 31 ਦਸੰਬਰ ਤੱਕ ਲੰਬਿਤ ਪਈਆਂ ਵਿਵਾਦਤ ਰਹਿਣ ਇੰਤਕਾਲਾਂ  ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਹਨ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)