ਚੰਡੀਗੜ੍ਹ | ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੀ ਥਾਂ 1100 ਰੁਪਏ ਦੀ ਦੇਵੇਗੀ ਪੰਜਾਬ ਸਰਕਾਰ, ਇਹ ਐਲਾਨ ਸੰਗਰੂਰ ਚ ਲੋਕਾਂ ਨੂੰ ਸੰਬੋਧਨ ਕਰਦਿਆਂ CM ਭਗਵੰਤ ਮਾਨ ਨੇ ਕੀਤਾ। ਉਨ੍ਹਾਂ ਕਿਹਾ ਕਿ ਜੇ ਇਕ ਵਾਰ ਪੈਸੇ ਤੁਹਾਡੇ ਅਕਾਊਂਟ ਚ ਆਉਣੇ ਸ਼ੁਰੂ ਹੋ ਗਏ ਤਾਂ ਫਿਰ ਲਗਾਤਾਰ ਆਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰ ਨੇ 1000 ਮਹੀਨੇ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਸਾਡੀ ਸਰਕਾਰ ਔਰਤਾਂ ਨੂੰ ਹਰ ਮਹੀਨੇ 1100 ਰੁਪਏ ਦੇਵੇਗੀ ।








































