ਵੱਡੀ ਖਬਰ ! ਪੰਜਾਬੀ ਗਾਇਕ ਗੈਰੀ ਸੰਧੂ ‘ਤੇ ਆਸਟ੍ਰੇਲੀਆ ‘ਚ ਸ਼ੋਅ ਦੌਰਾਨ ਹਮਲਾ

0
310

ਚੰਡੀਗੜ੍ਹ, 18 ਨਵੰਬਰ | ਜਲੰਧਰ ਦੇ ਰਹਿਣ ਵਾਲੇ ਪੰਜਾਬੀ ਗਾਇਕ ਗੈਰੀ ਸੰਧੂ ‘ਤੇ ਆਸਟ੍ਰੇਲੀਆ ‘ਚ ਇਕ ਸ਼ੋਅ ਦੌਰਾਨ ਹੋਏ ਝਗੜੇ ਤੋਂ ਬਾਅਦ ਹਮਲਾ ਕੀਤਾ ਗਿਆ। ਇਹ ਹਮਲਾ ਸੰਧੂ ਦੇ ਸ਼ੋਅ ‘ਚ ਆਏ ਇਕ ਪ੍ਰਸ਼ੰਸਕ ਨੇ ਕੀਤਾ। ਮੁਲਜ਼ਮ ਨੇ ਸੰਧੂ ਨੂੰ ਸਟੇਜ ‘ਤੇ ਕੁੱਟਣ ਤੋਂ ਬਾਅਦ ਉਸ ਦਾ ਗਲਾ ਫੜ ਲਿਆ ਸੀ। ਹਾਲਾਂਕਿ ਮੌਕੇ ‘ਤੇ ਮੌਜੂਦ ਸੰਧੂ ਦੀ ਸੁਰੱਖਿਆ ਅਤੇ ਪੁਲਿਸ ਨੇ ਕਿਸੇ ਤਰ੍ਹਾਂ ਉਕਤ ਨੌਜਵਾਨ ਨੂੰ ਫੜ ਕੇ ਜ਼ਮੀਨ ‘ਤੇ ਲਿਟਾ ਦਿੱਤਾ ਅਤੇ ਉਸ ਨੂੰ ਗ੍ਰਿਫਤਾਰ ਕਰ ਲਿਆ। ਦੱਸ ਦੇਈਏ ਕਿ ਗੈਰੀ ਸੰਧੂ ਇਨ੍ਹੀਂ ਦਿਨੀਂ ਆਸਟ੍ਰੇਲੀਆ ਦੌਰੇ ‘ਤੇ ਹਨ। ਇਸ ਦੌਰਾਨ ਉਸ ‘ਤੇ ਇਹ ਹਮਲਾ ਕੀਤਾ ਗਿਆ।

ਆਸਟ੍ਰੇਲੀਆ ‘ਚ ਲਾਈਵ ਸ਼ੋਅ ਦੌਰਾਨ ਗੈਰੀ ਸੰਧੂ ‘ਤੇ ਇਕ ਵਿਅਕਤੀ ਨੇ ਕੀਤਾ ਹਮਲਾ ਹਾਲਾਂਕਿ ਉਕਤ ਹਮਲੇ ਤੋਂ ਪਹਿਲਾਂ ਗੈਰੀ ਸੰਧੂ ਨੇ ਉਸ ਨੂੰ ਇਸ਼ਾਰਿਆਂ ਰਾਹੀਂ ਗਾਲ੍ਹਾਂ ਕੱਢੀਆਂ ਸਨ, ਜਿਸ ਤੋਂ ਬਾਅਦ ਇਹ ਹਮਲਾ ਕੀਤਾ ਗਿਆ। ਕੁਝ ਸੋਸ਼ਲ ਮੀਡੀਆ ਸ਼ੇਅਰ ਹੋਈਆਂ ਵੀਡੀਓਜ਼ ਵਿਚ ਇੱਕ ਵਿਅਕਤੀ ਸੰਧੂ ਨੂੰ ਗਰਦਨ ਨਾਲ ਫੜਦਾ ਦਿਖਾਈ ਦੇ ਰਿਹਾ ਹੈ।

ਨਿਊ ਸਾਊਥ ਵੇਲਜ਼ ਪੁਲਿਸ ਮੌਕੇ ‘ਤੇ ਮੌਜੂਦ ਸੀ ਅਤੇ ਸ਼ੱਕੀ ਨੂੰ ਜਲਦੀ ਹੀ ਕਾਬੂ ਕਰ ਲਿਆ। ਇਸ ਘਟਨਾ ਬਾਰੇ ਨਾ ਤਾਂ ਕਲਾਕਾਰ ਅਤੇ ਨਾ ਹੀ ਉਨ੍ਹਾਂ ਦੀ ਟੀਮ ਨੇ ਕੋਈ ਬਿਆਨ ਜਾਰੀ ਕੀਤਾ ਹੈ। ਹਾਲਾਂਕਿ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਗੈਰੀ ਸੰਧੂ ਸਟੇਜ ਤੋਂ ਅਸ਼ਲੀਲ ਇਸ਼ਾਰੇ ਕਰਦੇ ਨਜ਼ਰ ਆ ਰਹੇ ਹਨ।

ਉਕਤ ਘਟਨਾ ਤੋਂ ਬਾਅਦ ਸੰਧੂ ਦੀ ਉਕਤ ਵਿਅਕਤੀ ਨਾਲ ਬਹਿਸ ਵੀ ਹੋਈ। ਤਕਰਾਰ ਤੋਂ ਬਾਅਦ ਮਾਮਲਾ ਇੰਨਾ ਵੱਧ ਗਿਆ ਕਿ ਉਕਤ ਵਿਅਕਤੀ ਸਟੇਜ ‘ਤੇ ਚੜ੍ਹ ਗਿਆ ਅਤੇ ਗੈਰੀ ਸੰਧੂ ‘ਤੇ ਹਮਲਾ ਕਰ ਕੇ ਉਸ ਦਾ ਗਲਾ ਘੁੱਟ ਲਿਆ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)