ਮੋਹਾਲੀ, 15 ਦਸੰਬਰ | ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਮੋਹਾਲੀ ਵਿਚ 6 ਸਾਲ ਪਹਿਲਾਂ ਹੋਏ ਗਾਇਕ ਨਵਜੋਤ ਸਿੰਘ ਦੀ ਹੱਤਿਆ ਦੇ ਕੇਸ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਪੰਜਾਬ ਪੁਲਿਸ ਨੇ ਗਾਇਕ ਨਵਜੋਤ ਸਿੰਘ ਈਸਾਪੁਰੀਆ ਦੇ ਕਾਤਲਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਸ ਦੀ ਜਾਣਕਾਰੀ ਖੁਦ ਡੀਜੀਪੀ ਗੌਰਵ ਯਾਦਵ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਟਵੀਟ ਕਰਦਿਆਂ ਡੀਜੀਪੀ ਨੇ ਲਿਖਿਆ ਕਿ 6 ਸਾਲਾਂ ਬਾਅਦ ਗਾਇਕ ਨਵਜੋਤ ਸਿੰਘ ਉਰਫ ਈਸਾਪੁਰੀਆ ਵਿਰਕ ਦੇ ਕਾਤਲਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਕੇਸ ਨੂੰ ਸਾਇੰਟਿਫਿਕ ਤਰੀਕੇ ਨਾਲ ਹੱਲ ਕੀਤਾ ਗਿਆ ਹੈ। ਸੰਗੂਰਰ ਪੁਲਿਸ ਦੀ ਸੀਆਈਏ ਟੀਮ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਮਾਮਲੇ ਨੂੰ ਸੁਲਝਾ ਲਿਆ ਗਿਆ।
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)