ਲੁਧਿਆਣਾ | ਇਨਫੋਰਸਮੈਂਟ ਡਿਪਾਰਟਮੈਂਟ (ਈ.ਡੀ.) ਨੇ ਵੀਰਵਾਰ ਨੂੰ ਜੁਝਾਰ ਟਰਾਂਸਪੋਰਟ ਤੇ ਫਾਸਟਵੇਅ ਦੇ ਪ੍ਰਬੰਧਕਾਂ ਦਫਤਰਾਂ ਤੇ ਹੋਰ ਸਬੰਧਤ ਥਾਵਾਂ ‘ਤੇ ਰੇਡ ਕੀਤੀ। ਸੂਤਰਾਂ ਦਾ ਕਹਿਣਾ ਹੈ ਕਿ ਇਹ ਛਾਪੇਮਾਰੀ ਵਿਭਾਗ ਦੇ ਕੋਲ ਚੱਲ ਰਹੇ ਬਹੁ-ਚਰਚਿਤ ਮਾਮਲੇ ਦੇ ਸਬੰਧ ਵਿੱਚ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਲੈ ਕੇ ਈ.ਡੀ. ਨੇ 8 ਥਾਵਾਂ ‘ਤੇ ਛਾਪੇ ਮਾਰੇ ਹਨ। ਕੁਝ ਠੇਕੇਦਾਰਾਂ ਦੇ ਟਿਕਾਣਿਆਂ ‘ਤੇ ਛਾਪੇ ਮਾਰੇ ਗਏ।
ਇਸ ਰੇਡ ‘ਚ ਸੁਰਿੰਦਰ ਪਹਿਲਵਾਨ ਖਿਲਾਫ਼ ਵੀ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਦੇਰ ਸ਼ਾਮ ਤੱਕ ਕਾਰਵਾਈ ਜਾਰੀ ਰਹਿਣ ਦੀ ਸੰਭਾਵਨਾ ਹੈ।
ਟੀਮਾਂ ਵਿੱਚ ਜਲੰਧਰ, ਚੰਡੀਗੜ੍ਹ, ਜੰਮੂ-ਕਸ਼ਮੀਰ ਤੇ ਦਿੱਲੀ ਦੇ ਅਧਿਕਾਰੀ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਟੀਮਾਂ ਦਸਤਾਵੇਜ਼ਾਂ ਦੀ ਜਾਂਚ ‘ਚ ਜੁਟੀਆਂ ਹੋਈਆਂ ਹਨ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ