ਨਵੀਂ ਦਿੱਲੀ, 19 ਜਨਵਰੀ | ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਇਕ ਵਾਰ ਫਿਰ ਪੈਰੋਲ ‘ਤੇ ਬਾਹਰ ਆਵੇਗਾ। ਜਾਣਕਾਰੀ ਅਨੁਸਾਰ ਰਾਮ ਰਹੀਮ ਨੂੰ ਫਿਰ 50 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਰਾਮ ਰਹੀਮ ਨੂੰ ਅੱਜ 9ਵੀਂ ਵਾਰ ਪੈਰੋਲ ਦਿੱਤੀ ਗਈ ਹੈ। ਫਿਲਹਾਲ ਉਹ ਸੁਨਾਰੀਆ ਜੇਲ੍ਹ ਵਿਚ ਬੰਦ ਹੈ। ਦੱਸਿਆ ਜਾ ਰਿਹਾ ਹੈ ਕਿ ਪੈਰੋਲ ਸਮੇਂ ਉਹ ਯੂਪੀ ਦੇ ਬਾਗਪਤ ਦੇ ਬਰਨਾਵਾ ਆਸ਼ਰਮ ਵਿਚ ਰਹੇਗਾ। ਸੂਤਰਾਂ ਮੁਤਾਬਕ ਰਾਮ ਰਹੀਮ ਅੱਜ ਸ਼ਾਮ ਜਾਂ ਭਲਕੇ ਤੱਕ ਜੇਲ੍ਹ ਵਿਚੋਂ ਬਾਹਰ ਆ ਸਕਦਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਉਹ ਸਤੰਬਰ ਵਿਚ ਜੇਲ੍ਹ ਤੋਂ ਬਾਹਰ ਆਇਆ ਸੀ।

ਹੁਣ ਤੱਕ ਇੰਨੀ ਵਾਰੀ ਮਿਲੀ ਪੈਰੋਲ
-ਪਹਿਲੀ ਵਾਰ 24 ਅਕਤੂਬਰ 2020 ਨੂੰ ਸਰਕਾਰ ਨੇ ਬੀਮਾਰ ਮਾਂ ਨੂੰ ਮਿਲਣ ਲਈ ਇਕ ਦਿਨ ਦੀ ਪੈਰੋਲ ਦਿੱਤੀ।
-ਦੂਜੀ ਵਾਰ ਬੀਮਾਰ ਮਾਂ ਨੂੰ ਮਿਲਣ ਲਈ 21 ਮਈ 2021 ਨੂੰ 1 ਦਿਨ ਲਈ ਪੈਰੋਲ ਦਿੱਤੀ।
-7 ਫਰਵਰੀ 2022 ਨੂੰ ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਦਿੱਤੀ।
-ਜੂਨ 2022 ਨੂੰ ਰਾਮ ਰਹੀਮ ਨੂੰ ਇਕ ਮਹੀਨੇ ਲਈ ਫਿਰ ਪੈਰੋਲ ਦਿੱਤੀ।
-ਅਕਤੂਬਰ 2022 ਨੂੰ ਰਾਮ ਰਹੀਮ ਨੂੰ ਇਕ ਵਾਰ ਫਿਰ 40 ਦਿਨਾਂ ਲਈ ਪੈਰੋਲ ‘ਤੇ ਰਿਹਾਅ ਕੀਤਾ ਗਿਆ ਸੀ।
-21 ਜਨਵਰੀ 2023 ਨੂੰ ਡੇਰਾ ਮੁਖੀ ਨੂੰ 40 ਦਿਨਾਂ ਦੀ ਪੈਰੋਲ ਮਿਲੀ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)