ਜਲੰਧਰ | ਜਲੰਧਰ ਜ਼ਿਮਨੀ ਚੋਣ ਨਾਲ ਜੁੜੀ ਵੱਡੀ ਖਬਰ ਨਿਕਲ ਕੇ ਸਾਹਮਣੇ ਆਈ ਹੈ । ਅਕਾਲੀ ਦਲ ਵਲੋਂ ਚੋਣ ਮੈਦਾਨ ‘ਚ ਉਤਾਰੀ ਉਮੀਦਵਾਰ ਸੁਰਜੀਤ ਕੌਰ ਆਪ ‘ਚ ਸ਼ਾਮਲ ਹੋ ਗਈ ਹੈ । CM ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕਰਵਾਇਆ ਹੈ।

ਦੱਸ ਦਈਏ ਕਿ ਅਕਾਲੀ ਦਲ ‘ਚ ਪਾੜ ਪੈਣ ਤੋਂ ਬਾਅਦ ਪਾਰਟੀ ਹਾਈ ਕਮਾਂਡ ਨੇ ਸੁਰਜੀਤ ਕੌਰ ਦੀ ਸਪੋਰਟ ਕਰਨ ਤੋਂ ਮਨ੍ਹਾ ਕਰ ਦਿੱਤਾ ਸੀ, ਜਿਸ ਤੋਂ ਬਾਅਦ ਸੁਰਜੀਤ ਕੌਰ ਨੇ MP ਸਰਬਜੀਤ ਸਿੰਘ ਖਾਲਸਾ ਤੇ ਅੰਮ੍ਰਿਤਪਾਲ ਦੇ ਪਰਿਵਾਰ ਤੋਂ ਮਦਦ ਮੰਗੀ ਸੀ ਮਗਰ ਅੱਜ ਉਨ੍ਹਾਂ ਨੇ ਆਮ ਆਦਮੀ ਪਾਰਟੀ ਜੁਆਇੰਨ ਕਰ ਲਈ ਹੈ।