ਮੂਸੇਵਾਲਾ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਲਾਰੇਂਸ ਦਾ ਭਰਾ ਅਨਮੋਲ ਵੀ ਕੀਨੀਆ ‘ਚ ਗ੍ਰਿਫ਼ਤਾਰ

0
2262

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਵੀ ਕੀਨੀਆ ਵਿੱਚ ਹਿਰਾਸਤ ‘ਚ ਲਿਆ ਜਾ ਚੁੱਕਾ ਹੈ। ਕੇਂਦਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਵੀਰਵਾਰ ਨੂੰ ਇਸ ਦੀ ਪੁਸ਼ਟੀ ਕੀਤੀ। ਅਨਮੋਲ ਮੂਸੇਵਾਲਾ ਕਤਲ ਕੇਸ ਵਿੱਚ ਵੀ ਵਾਂਟੇਡ ਹੈ। ਇਸ ਤੋਂ ਪਹਿਲਾਂ ਮੂਸੇਵਾਲਾ ਦੇ ਭਾਣਜੇ ਸਚਿਨ ਥਾਪਨ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਸੀ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਮੂਸੇਵਾਲਾ ਕਤਲ ਕੇਸ ਵਿੱਚ ਅਜ਼ਰਬੇ਼ਾਨ ਅਤੇ ਕੀਨੀਆ ਵਿੱਚ ਇੱਕ-ਇੱਕ ਸ਼ੱਕੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਦੇ ਸੰਪਰਕ ‘ਚ ਹਾਂ। ਇਸ ਸਬੰਧੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵਿਦੇਸ਼ ਮੰਤਰਾਲੇ ਨੇ ਪੰਜਾਬ ਪੁਲਿਸ ਤੋਂ ਦੋਵਾਂ ਦਾ ਕ੍ਰਿਮਿਨਲ ਹਿਸਟਰੀ ਮੰਗੀ ਸੀ, ਤਾਂ ਜੋ ਉਨ੍ਹਾਂ ਨੂੰ ਭਾਰਤ ਲਿਆਂਦਾ ਜਾ ਸਕੇ।
ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਲਾਰੈਂਸ ਦਾ ਭਰਾ ਅਨਮੋਲ ਅਤੇ ਭਤੀਜਾ ਸਚਿਨ ਥਾਪਨ ਵਿਦੇਸ਼ ਭੱਜ ਗਏ ਸਨ। ਲਾਰੇਂਸ ਨੇ ਉਸ ਨੂੰ ਫਰਜ਼ੀ ਪਾਸਪੋਰਟ ਬਣਾ ਕੇ ਫਰਾਰ ਕਰ ਦਿੱਤਾ ਸੀ। ਦੋਵੇਂ ਪਹਿਲਾਂ ਨੇਪਾਲ ਗਏ ਸਨ। ਉਸ ਤੋਂ ਬਾਅਦ ਕੈਨੇਡਾ ਅਤੇ ਦੁਬਈ ਚਲੇ ਗਏ। ਉਥੋਂ ਸਚਿਨ ਥਾਪਨ ਅਜ਼ਰਬੇਜ਼ਾਨ ਚਲੇ ਗਏ ਅਤੇ ਉਥੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਅਨਮੋਲ ਉਥੋਂ ਭੱਜ ਕੇ ਕੀਨੀਆ ਚਲਾ ਗਿਆ, ਉਹ ਵੀ ਉਥੇ ਫੜਿਆ ਜਾ ਚੁੱਕਾ ਹੈ। ਦੋਵਾਂ ਕੋਲ ਫਰਜ਼ੀ ਨਾਵਾਂ ਅਤੇ ਪਤਿਆਂ ਨਾਲ ਬਣੇ ਪਾਸਪੋਰਟ ਸਨ।

ਮੂਸੇਵਾਲਾ ਕਤਲਕਾਂਡ ਦੀ ਜਾਂਚ ਵਿੱਚ ਜੁਟੀ ਪੁਲਿਸ ਮੁਤਾਬਕ ਅਨਮੋਲ ਅਤੇ ਸਚਿਨ ਥਾਪਨ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਦੇ ਸੰਪਰਕ ਵਿੱਚ ਸਨ। ਸਚਿਨ ਥਾਪਨ ਨੇ ਵੀ ਸ਼ੂਟਰਾਂ ਅਤੇ ਹਥਿਆਰ ਮੁਹੱਈਆ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਈ ਸੀ। ਇਸ ਤੋਂ ਪਹਿਲਾਂ ਅਨਮੋਲ ਦੀ ਲੋਕੇਸ਼ਨ ਟਰੇਸ ਹੋਣ ਦੀ ਗੱਲ ਕਹੀ ਜਾ ਰਹੀ ਸੀ।