ਚੰਡੀਗੜ੍ਹ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿਚ ਨਵਾਂ ਮੋੜ ਆਇਆ ਹੈ। ਰਿਟਾਇਰਡ ਪੁਲਿਸ ਅਫਸਰ ਸਤਪਾਲ ਨੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਆਪਣੀ ਵੀਡੀਓ ਸੋਸ਼ਲ ਮੀਡੀਆ ‘ਤੇ ਜਾਰੀ ਕਰਕੇ ਚੁਣੌਤੀ ਦਿੱਤੀ ਹੈ। ਉਨ੍ਹਾਂ ਸਿੱਧੂ ਦੇ ਕਤਲ ਨੂੰ ਗੈਂਗਵਾਰ ਦਾ ਨਤੀਜਾ ਦੱਸਿਆ, ਨਾਲ ਹੀ ਕਿਹਾ ਕਿ ਉਸ ਕੋਲ ਇਸ ਦੇ ਸਾਰੇ ਸਬੂਤ ਹਨ।

ਸੇਵਾਮੁਕਤ ਪੁਲਿਸ ਅਧਿਕਾਰੀ ਨੇ ਕਿਹਾ ਕਿ ਹੁਣ ਤੱਕ ਉਹ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਖੜ੍ਹੇ ਸਨ ਪਰ ਹੁਣ ਸੱਚਾਈ ਦੱਸਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਗੈਂਗਵਾਰ ਜਗਰਾਓਂ ਦੇ ਪਿੰਡ ਬੰਬੀਹਾ ਤੋਂ ਸ਼ੁਰੂ ਹੋਈ ਸੀ। ਇੱਥੋਂ ਭੱਜਣ ਵਾਲਾ ਵਿਅਕਤੀ ਕੈਨੇਡਾ ਵਿਚ ਕਿਸ-ਕਿਸ ਨਾਲ ਰਿਹਾ ਅਤੇ ਉਥੇ ਕੀ-ਕੀ ਕਮਿਟਮੈਂਟ ਹੋਈ, ਇਹ ਗੱਲ ਕਿਸੇ ਤੋਂ ਲੁਕੀ ਨਹੀਂ ਹੈ।

ਸ਼ਗਨਪ੍ਰੀਤ ਸਿੱਧੂ ਮੂਸੇਵਾਲਾ ਦੇ ਕਰੀਬੀ ਸੀ। ਉਹ ਪਹਿਲਾਂ ਮੂਸੇਵਾਲਾ ਕੋਲ ਰਹਿੰਦਾ ਸੀ। ਮੂਸੇਵਾਲਾ ਦੇ ਸਾਰੇ ਸ਼ੋਅ ਡੀਲ ਕਰਦਾ ਸੀ। ਉਸ ਦਾ ਨਾਂ ਮੋਹਾਲੀ ‘ਚ ਦਿਨ ਦਿਹਾੜੇ ਮਿੱਡੂਖੇੜਾ ਦੇ ਕਤਲ ‘ਚ ਸਾਹਮਣੇ ਆਇਆ ਸੀ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਜਾਂਚ ਵਿੱਚ ਸ਼ਗਨਪ੍ਰੀਤ ਦਾ ਸਬੰਧ ਮਿੱਡੂਖੇੜਾ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਕੌਸ਼ਲ ਚੌਧਰੀ ਦੇ ਸ਼ਾਰਪ ਸ਼ੂਟਰਾਂ ਨਾਲ ਸੀ।

ਇਸ ਤੋਂ ਬਾਅਦ ਰਵੀ ਖਵਾਜਕੇ ਦਾ ਕਤਲ, ਗੁਰਲਾਲ ਪਹਿਲਵਾਨ ਦਾ ਕਤਲ ਅਤੇ ਉਸ ਤੋਂ ਬਾਅਦ ਮਿੱਡੂ ਖੇੜਾ ਦਾ ਕਤਲ ਹੋਇਆ। ਫਿਰ ਬਠਿੰਡਾ ਵਿਚ ਇੱਕ ਕਤਲ ਹੋ ਗਿਆ। ਅਸੀਂ ਆਸਟ੍ਰੇਲੀਆ ‘ਚ ਬੈਠੇ ਸ਼ਗਨਪ੍ਰੀਤ ਨੂੰ ਗਾਰੰਟੀ ਦੇਵਾਂਗੇ ਕਿ ਉਸ ਨੂੰ ਕੁਝ ਨਹੀਂ ਹੋਵੇਗਾ।

ਸੇਵਾਮੁਕਤ ਪੁਲਿਸ ਅਧਿਕਾਰੀ ਨੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਕਿਹਾ ਕਿ ਜਿੱਥੇ ਤੁਹਾਡਾ ਲੜਕਾ ਬੈਠਦਾ ਸੀ, ਉਹ ਵੀ ਚੰਡੀਗੜ੍ਹ ਦੇ ਉਸੇ ਘਰ ਵਿਚ ਬੈਠਦਾ ਸੀ। ਉਹ ਕੁਝ ਨਹੀਂ ਕਹਿਣਾ ਚਾਹੁੰਦਾ ਸੀ ਪਰ ਹੁਣ ਮਜਬੂਰੀ ਵੱਸ ਬੋਲ ਰਿਹਾ ਹਾਂ। ਮੈਂ ਤੁਹਾਡੇ ਪੁੱਤਰ ਵਿਚ ਫਰੀਦਕੋਟ ਵਿੱਚ 7 ਅਤੇ 9 ਸਾਲਾਂ ਬੱਚਿਆਂ ਤੋਂ ਪਿਤਾ ਦਾ ਪਰਛਾਵਾਂ ਖੋਹਿਆ ਗਿਆ, ‘ਚ ਪਾਏ ਯੋਗਦਾਨ ਦੇ ਪੂਰੇ ਸਬੂਤ ਦੇਵਾਂਗਾ।

ਸ਼ਗਨਪ੍ਰੀਤ ਨੇ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਉਸ ਨੂੰ ਲਾਰੈਂਸ ਅਤੇ ਗੋਲਡੀ ਬਰਾੜ ਦੇ ਗੈਂਗ ਤੋਂ ਖਤਰਾ ਹੈ ਪਰ ਉਸ ਤੋਂ ਬਾਅਦ ਸ਼ਗਨਪ੍ਰੀਤ ਅਚਾਨਕ ਆਸਟ੍ਰੇਲੀਆ ਚਲਾ ਗਿਆ। ਉਦੋਂ ਤੋਂ ਉਹ ਉਥੇ ਰਹਿ ਰਿਹਾ ਹੈ। ਮੂਸੇਵਾਲਾ ਦੀ ਹੱਤਿਆ ਕਰਨ ਵਾਲੇ ਲਾਰੈਂਸ ਗੈਂਗ ਨੂੰ ਇਹ ਵੀ ਸ਼ੱਕ ਹੈ ਕਿ ਸ਼ਗਨਪ੍ਰੀਤ ਦੀ ਆਸਟ੍ਰੇਲੀਆ ਭੱਜਣ ਲਈ ਮੂਸੇਵਾਲਾ ਨੇ ਮਦਦ ਕੀਤੀ ਸੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸੇ ਦੁਸ਼ਮਣੀ ਕਾਰਨ ਹੀ ਲਾਰੈਂਸ ਗੈਂਗ ਨੇ ਮੂਸੇਵਾਲਾ ਦਾ ਕਤਲ ਕੀਤਾ ਸੀ। ਮਿੱਡੂਖੇੜਾ ਦਾ ਕਤਲ ਕਰਨ ਵਾਲੇ ਸ਼ਾਰਪ ਸ਼ੂਟਰਾਂ ਨੂੰ ਸ਼ਗਨਪ੍ਰੀਤ ‘ਤੇ ਲੁਕਣ ਦੀ ਜਗ੍ਹਾ ਦੇਣ ਦਾ ਸ਼ੱਕ ਸੀ।