ਚੰਡੀਗੜ੍ਹ, 26 ਮਾਰਚ | ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਬਜਟ ‘ਚ 350 ਕਰੋੜ ਰੁਪਏ ਦਾ ਐਲਾਨ ਕੀਤਾ ਹੈ।
ਵਿੱਤ ਮੰਤਰੀ ਚੀਮਾ ਨੇ ਬਜਟ ਦੌਰਾਨ ਦੱਸਿਆ ਕਿ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀਆਂ ਤਿਆਰੀਆਂ ਲਈ ਵਿਸ਼ੇਸ਼ ਬਜਟ ਰੱਖਿਆ ਜਾ ਰਿਹਾ ਹੈ। ਸ੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ’ਤੇ ਖ਼ਾਸ ਧਿਆਨ ਦਿੱਤਾ ਜਾਵੇਗਾ।