ਨਵੀਂ ਦਿੱਲੀ| ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਮੰਗਲਵਾਰ ਨੂੰ ਅਸਤੀਫਾ ਦੇ ਦਿੱਤਾ ਹੈ। ਉਧਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋਹਾਂ ਮੰਤਰੀਆਂ ਦਾ ਅਸਤੀਫ਼ਾ ਮਨਜ਼ੂਰ ਵੀ ਕਰ ਲਿਆ ਹੈ। ਮਨੀਸ਼ ਸਿਸੋਦੀਆ ਕਥਿਤ ਆਬਕਾਰੀ ਘੁਟਾਲੇ ਦੇ ਸਬੰਧ ਵਿੱਚ ਪੰਜ ਦਿਨ ਦੇ ਸੀਬੀਆਈ ਰਿਮਾਂਡ ‘ਤੇ ਹਨ, ਜਦੋਂਕਿ ਸਿਹਤ ਮੰਤਰੀ ਸਤੇਂਦਰ ਜੈਨ ਪਹਿਲਾਂ ਹੀ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਹਨ।