ਵੱਡੀ ਖਬਰ ! ਪੰਜਾਬ ‘ਚ ਗਰੀਬਾਂ ਨੂੰ ਵੰਡੇ ਜਾਣ ਵਾਲੇ ਚੌਲਾਂ ‘ਚ ਘਪਲੇ ਦਾ ਵਿਜੀਲੈਂਸ ਬਿਊਰੋ ਨੇ ਕੀਤਾ ਪਰਦਾਫਾਸ਼, ਚੌਲਾਂ ਨਾਲ ਭਰੇ 2 ਟਰੱਕ ਕਾਬੂ, 3 ਦੋਸ਼ੀ ਗ੍ਰਿਫਤਾਰ

0
1677

ਚੰਡੀਗੜ੍ਹ | ਪੰਜਾਬ ‘ਚ ਗਰੀਬਾਂ ਨੂੰ ਚੌਲ ਵੰਡਣ ‘ਚ ਘਪਲੇ ਦਾ ਮਾਮਲਾ ਸਾਹਮਣੇ ਆਇਆ ਹੈ। ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ‘ਚ 1.55 ਕਰੋੜ ਰੁਪਏ ਦੇ ਘਪਲੇ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ‘ਚ ਵਿਜੀਲੈਂਸ ਨੇ 1138 ਬੋਰੀਆਂ ਨਾਲ ਭਰੇ 2 ਟਰੱਕ ਜ਼ਬਤ ਕਰ ਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਵਿਜੀਲੈਂਸ ਬਿਊਰੋ ਲੋਕ ਸਭਾ ਚੋਣਾਂ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਹੀ ਪੂਰੀ ਤਰ੍ਹਾਂ ਸਰਗਰਮ ਹੋ ਗਿਆ। ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਪੁਲਿਸ ਭਰਤੀ ਦੇ ਨਾਂ ’ਤੇ 102 ਲੋਕਾਂ ਨਾਲ ਠੱਗੀ ਮਾਰਨ ਵਾਲੇ 2 ਪੁਲਿਸ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਹੁਣ ਵਿਜੀਲੈਂਸ ਨੇ ਇਹ ਖੁਲਾਸਾ ਕੀਤਾ ਹੈ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੈ ਕਿ ਮਾਮਲਾ ਕਿੱਥੇ ਦਰਜ ਕੀਤਾ ਗਿਆ ਹੈ। ਸਰਕਾਰ ਵੱਲੋਂ ਜਲਦੀ ਹੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਜਾਵੇਗੀ।