ਚੰਡੀਗੜ੍ਹ, 31 ਦਸੰਬਰ | ਪੰਜਾਬ ‘ਚ ਵਧਦੀ ਠੰਡ ਕਾਰਨ ਸੂਬਾ ਸਰਕਾਰ ਨੇ ਸਕੂਲਾਂ ‘ਚ ਬੱਚਿਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਸੂਬੇ ਵਿਚ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਚੱਲ ਰਹੀਆਂ ਹਨ ਪਰ 31 ਦਸੰਬਰ ਤੱਕ ਠੰਡ ਦੀ ਤੀਬਰਤਾ ਵੀ ਵਧ ਗਈ ਹੈ, ਜਿਸ ਕਾਰਨ ਬੱਚਿਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਸੂਬੇ ਵਿਚ ਸਰਦੀਆਂ ਦੀਆਂ ਛੁੱਟੀਆਂ 7 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਹੁਣ ਸਕੂਲ 8 ਜਨਵਰੀ ਨੂੰ ਖੁੱਲ੍ਹਣਗੇ।
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਹਰਿਆਣਾ ਵਿਚ 1 ਤੋਂ 15 ਜਨਵਰੀ ਤੱਕ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਹਰਿਆਣਾ ‘ਚ 16 ਜਨਵਰੀ ਤੋਂ ਬੱਚਿਆਂ ਦੇ ਸਕੂਲ ਖੁੱਲ੍ਹਣਗੇ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)