ਵੱਡੀ ਖ਼ਬਰ : ਸ੍ਰੀ ਮੁਕਤਸਰ ਸਾਹਿਬ ’ਚ ਲੱਗੀ ਧਾਰਾ 144, ਸੁਰੱਖਿਆ ਦੇ ਮੱਦੇਨਜ਼ਰ ਲਿਆ ਫੈਸਲਾ

0
3490

ਸ੍ਰੀ ਮੁਕਤਸਰ ਸਾਹਿਬ | ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਜਿਥੇ ਪੰਜਾਬ ਭਰ ਵਿਚ ਇੰਨਰਨੈੱਟ ਅਤੇ ਐੱਸ.ਐੱਮ. ਐੱਸ. ਸੇਵਾਵਾਂ ਠੱਪ ਕਰ ਦਿੱਤੀਆਂ ਗਈਆਂ ਹਨ, ਉਥੇ ਹੀ ਸੁਰੱਖਿਆ ਦੇ ਮੱਦੇਨਜ਼ਰ ਸ੍ਰੀ ਮੁਕਤਸਰ ਸਾਹਿਬ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਸ੍ਰੀ ਮੁਕਤਸਰ ਸਾਹਿਬ ਵਿਚ ਅੰਮ੍ਰਿਤਪਾਲ ਸਿੰਘ ਵੱਲੋਂ 19 ਮਾਰਚ ਨੂੰ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਖਾਲਸਾ ਵਹੀਰ ਮੁੜ ਤੋ ਸ਼ੁਰੂ ਕੀਤੀ ਜਾ ਰਹੀ ਸੀ ਪਰ ਇਸ ਤੋਂ ਪਹਿਲਾਂ ਹੀ ਪੁਲਸ ਨੇ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੇ ਸਾਥੀਆਂ ਸਮੇਤ ਗ੍ਰਿਫ਼ਤਾਰ ਕਰ ਲਿਆ।

ਪੁਲਿਸ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਗਏ ਹਨ। ਉਧਰ ਪੁਲਸ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਮੁਨਿਆਦੀ ਕਰਵਾਈ ਜਾ ਰਹੀ ਹੈ ਕਿ ਸ਼ਹਿਰ ਵਿਚ ਧਾਰਾ 144 ਲਾਗੂ ਕੀਤੀ ਗਈ ਹੈ ਅਤੇ ਅੰਮ੍ਰਿਤਪਾਲ ਸਿੰਘ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ।