ਚੰਡੀਗੜ੍ਹ, 9 ਦਸੰਬਰ। ਆਮ ਆਦਮੀ ਪਾਰਟੀ ਨੇ ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਵੱਡਾ ਝਟਕਾ ਦਿੱਤਾ ਜਦੋਂ ਮਾਲੇਰਕੋਟਲਾ ਤੋਂ ਸੀਨੀਅਰ ਅਕਾਲੀ ਆਗੂ ਮੁਹੰਮਦ ਓਵੈਸ ‘ਆਪ’ ਵਿਚ ਸ਼ਾਮਲ ਹੋ ਗਏ।
ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰਤ ਤੌਰ ‘ਤੇ ਮੁਹੰਮਦ ਓਵੈਸ ਨੂੰ ‘ਆਪ’ ਪਰਿਵਾਰ ‘ਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਮਾਲੇਰਕੋਟਲਾ ਅਤੇ ਸੰਗਰੂਰ ‘ਚ ਪਾਰਟੀ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਕੋਨੇ ਤੋਂ ਲੋਕ ‘ਆਪ’ ਵਿਚ ਸ਼ਾਮਲ ਹੋ ਰਹੇ ਹਨ, ਉਹ ਸਾਡੀ ਸਰਕਾਰ ਦੇ ਲੋਕ-ਪੱਖੀ ਅਤੇ ਪੰਜਾਬ ਪੱਖੀ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਬਣਾਉਣ ਲਈ ਕੰਮ ਕਰਨਾ ਚਾਹੁੰਦੇ ਹਨ। ਓਵੈਸ ਸਟਾਰ ਇਮਪੈਕਟ ਮਾਲੇਰਕੋਟਲਾ ਦੇ ਮਾਲਕ ਹਨ। ਜਿਥੇ ਖੇਡ ਜੁੱਤੀ ਨਿਰਮਾਣ ਅਤੇ ਚਮੜਾ ਨਿਰਯਾਤ ਕੀਤਾ ਜਾਂਦਾ ਹੈ।