ਅੰਮ੍ਰਿਤਸਰ| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣਾ ਯੂਟਿਊਬ ਚੈਨਲ ਲਾਂਚ ਕਰ ਲਿਆ ਹੈ। ਭਲਕੇ ਤੋਂ ਗੁਰਬਾਣੀ ਦਾ ਲਾਈਵ ਟੈਲੀਕਾਸਟ ਸ਼ੁਰੂ ਹੋ ਜਾਵੇਗਾ। ਹਾਲਾਂਕਿ ਟੀਵੀ ਉਤੇ ਵੀ ਗੁਰਬਾਣੀ ਦਾ ਪ੍ਰਸਾਰਣ ਲਗਾਤਾਰ ਜਾਰੀ ਰਹੇਗਾ।
ਜ਼ਿਕਰਯੋਗ ਹੈ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਨ ਸਭਾ ਵਿਚ ਗੁਰਦੁਆਰਾ ਸੋਧ ਬਿੱਲ ਐਕਟ ਪਾਸ ਕਰਨ ਤੋਂ ਬਾਅਦ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕਾਫੀ ਰੌਲਾ-ਰੱਪਾ ਚੱਲ ਰਿਹਾ ਸੀ। ਮਾਨ ਸਰਕਾਰ ਦਾ ਕਹਿਣਾ ਸੀ ਕਿ ਸਿਰਫ ਇਕ ਨਿੱਜੀ ਚੈਨਲ ਨੂੰ ਹੀ ਗੁਰਬਾਣੀ ਦੀ ਦਾ ਪ੍ਰਸਾਰਣ ਕਿਉਂ ਕਰਨ ਦਿੱਤਾ ਜਾਵੇ, ਜਦੋਂਕਿ ਇਸ ਉਤੇ ਸਾਰਿਆਂ ਦਾ ਅਧਿਕਾਰ ਹੋਣਾ ਚਾਹੀਦਾ ਹੈ। ਪਰ ਸ਼੍ਰੋਮਣੀ ਕਮੇਟੀ ਆਪਣੇ ਜਨਰਲ ਇਜਲਾਸ ਵਿਚ ਸਰਕਾਰ ਦੇ ਇਸ ਬਿੱਲ ਨੂੰ ਮੁੱਢੋਂ ਹੀ ਰੱਦ ਕਰ ਦਿੱਤਾ ਸੀ।
ਇਹ ਰੇੜਕਾ ਕਈ ਦਿਨਾਂ ਤੋਂ ਚੱਲਦਾ ਰਿਹਾ। 21 ਜੁਲਾਈ ਨੂੰ ਅਕਾਲ ਤਖਤ ਦੇ ਜਥੇਦਾਰ ਨੇ ਐਸਜੀਪੀਸੀ ਨੂੰ ਇਹ ਹੁਕਮ ਕੀਤਾ ਕਿ ਉਹ ਆਪਣਾ ਨਿੱਜੀ ਯਟਿਊਬ ਚੈਨਲ ਸ਼ੁਰੂ ਕਰੇ ਪਰ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਟੈਲੀਵਿਜ਼ਨ ਉਤੇ ਹੀ ਰੁਰਬਾਣੀ ਦਾ ਪ੍ਰਸਾਰਣ ਹੁੰਦਾ ਰਹੇ, ਕਿਉਂ ਕਿ ਬਹੁਤ ਸਾਰੀ ਸੰਗਤ ਕੋਲ ਅਜੇ ਵੀ ਮਹਿੰਗੇ ਫੋਨ ਜਾਂ ਫਿਰ ਇੰਟਰਨੈੱਟ ਦੀ ਸਹੂਲਤ ਨਹੀਂ ਹੈ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇਜ