ਵੱਡੀ ਖਬਰ : ਸਿੱਧੂ ਮੂਸੇਵਾਲਾ ਦਾ ਕਾਤਲ ਅੰਮ੍ਰਿਤਸਰ ਏਅਰਪੋਰਟ ‘ਤੇ ਗ੍ਰਿਫਤਾਰ

0
1348

ਅੰਮ੍ਰਿਤਸਰ/ਮਾਨਸਾ| ਅੱਜ ਸਵੇਰੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਕਾਤਲ ਅੰਮ੍ਰਿਤਸਰ ਏਅਰਪੋਰਟ ਤੋਂ ਵਿਦੇਸ਼ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਿਸ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਪਿੰਡ ਮੂਸੇਵਾਲਾ ਦਾ ਰਹਿਣ ਵਾਲਾ ਜਗਤਾਰ ਸਿੰਘ ਦੁਬਈ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਿਸ ਨੂੰ ਇਮੀਗ੍ਰੇਸ਼ਨ ਨੇ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ, ਜਿਥੇ ਉਸ ਨੂੰ ਸੀ. ਮਾਨਸਾ ਪੁਲਿਸ ਦੇ ਹਵਾਲੇ ਕਰ ਦਿੱਤਾ ਜਾਵੇਗਾ।

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਚ ਸ਼ਾਮਲ ਗੋਲਡੀ ਬਰਾੜ ਪਹਿਲਾਂ ਪੁਲਸ ਦੀ ਗ੍ਰਿਫਤ ਚੋਂ ਫਰਾਰ ਹੈ, ਜਿਸ ਦੇ ਵਿਦੇਸ਼ ਭੱਜਣ ਦੀ ਚਰਚਾ ਹੈ, ਉਥੇ ਅੱਜਪਿੰਡ ਮੂਸੇਵਾਲਾ ਦਾ ਰਹਿਣ ਵਾਲਾ ਜਗਤਾਰ ਸਿੰਘ ਵੀ ਦੁਬਈ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਇਮੀਗ੍ਰੇਸ਼ਨ ਨੇ ਉਸ ਨੂੰ ਫੜ ਲਿਆ ਅਤੇ ਪੁਲਸ ਹਵਾਲੇ ਕਰ ਦਿੱਤਾ।