ਵੱਡੀ ਖਬਰ : ਸਿੱਧੂ ਮੂਸੇਵਾਲਾ ਦੇ ਕਾਤਲਾਂ ‘ਤੇ ਦੋਸ਼ ਤੈਅ, ਹੁਣ ਇਸ ਤਰੀਕ ਨੂੰ ਹੋਵੇਗਾ ਫੈਸਲਾ

0
2405

ਮਾਨਸਾ| ਸਿੱਧੂ ਮੂਸੇਵਾਲਾ ਕਤਲ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਇਸ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਸਣੇ 31 ਮੁਲਜ਼ਮਾਂ ਖਿਲਾਫ ਚਾਰਜਸ਼ੀਟ ਦਾਖਲ ਹੋਈ ਹੈ।

ਇਨ੍ਹਾਂ ਸਾਰਿਆਂ ਉਤੇ ਵੀਡੀਓ ਕਾਨਫਰੰਸ ਰਾਹੀਂ ਦੋਸ਼ ਤੈਅ ਹੋ ਗਏ ਹਨ। ਹੁਣ ਇਸ ਮਾਮਲੇ ਵਿਚ ਜਲਦੀ ਹੀ ਫੈਸਲਾ ਆਉਣ ਵਾਲਾ ਹੈ। ਅਗਲੀ ਤਰੀਕ 9 ਅਗਸਤ ਤੈਅ ਹੋਈ ਹੈ।

ਜ਼ਿਕਰਯੋਗ ਹੈ ਕਿ 29 ਮਈ 2022 ਵਾਲੇ ਦਿਨ ਸ਼ਾਮ ਦੇ ਸਾਢੇ ਪੰਜ ਵਜੇ ਪੰਜਾਬ ਤੇ ਦੁਨੀਆ ਭਰ ਵਿਚ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਜਵਾਹਰਕੇ ਪਿੰਡ ਵਿਚ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ।