ਬਠਿੰਡਾ/ਮਾਨਸਾ, 27 ਫਰਵਰੀ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਵਿਚ ਇਕ ਵਾਰ ਫਿਰ ਖੁਸ਼ੀਆਂ ਆਉਣ ਵਾਲੀਆਂ ਹਨ। ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਗਰਭਵਤੀ ਹਨ ਅਤੇ ਉਹ ਮਾਰਚ ਮਹੀਨੇ ਵਿਚ ਬੱਚੇ ਨੂੰ ਜਨਮ ਦੇ ਸਕਦੇ ਹਨ।

ਦੱਸਿਆ ਜਾ ਰਿਹਾ ਹੈ ਕਿ ਇਸ ਲਈ ਉਹ ਨਵੀਨਤਮ ਤਕਨੀਕ ਆਈ.ਵੀ.ਐਫ. ਦੀ ਵਰਤੋਂ ਕਰ ਰਹੇ ਹਨ। ਖ਼ਬਰਾਂ ਅਨੁਸਾਰ ਆਉਣ ਵਾਲੇ ਕੁਝ ਮਹੀਨਿਆਂ ਵਿਚ ਘਰ ਵਿਚ ਕਿਲਕਾਰੀਆਂ ਗੂੰਜ ਸਕਦੀਆਂ ਹਨ। ਹਾਲਾਂਕਿ ਮਰਹੂਮ ਗਾਇਕ ਦੇ ਪਰਿਵਾਰ ਵਿਚੋਂ ਫਿਲਹਾਲ ਕਿਸੇ ਨੇ ਇਨ੍ਹਾਂ ਖ਼ਬਰਾਂ ਬਾਰੇ ਜਾਣਕਾਰੀ ਜਨਤਕ ਨਹੀਂ ਕੀਤੀ ਹੈ।

ਵੇਖੋ ਵੀਡੀਓ

ਲਿੰਕ ‘ਤੇ ਕਲਿੱਕ ਕਰਕੇ ਵੇਖੋ ਵੀਡੀਓ

https://www.facebook.com/punjabibulletinworld/videos/921681649608296

ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਆਈ.ਵੀ.ਐਫ. ਤਕਨੀਕ ਅਪਣਾਈ ਹੈ। ਇਹੀ ਕਾਰਨ ਹੈ ਕਿ ਚਰਨ ਕੌਰ ਪਿਛਲੇ ਕੁਝ ਦਿਨਾਂ ਤੋਂ ਆਮ ਲੋਕਾਂ ਅਤੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਤੋਂ ਦੂਰੀ ਬਣਾ ਕੇ ਬੈਠੇ ਹਨ। ਸੂਤਰਾਂ ਅਨੁਸਾਰ ਇਸ ਸਮੇਂ ਦੌਰਾਨ ਉਹ ਪੂਰੀ ਮੈਡੀਕਲ ਟੀਮ ਦੀ ਨਿਗਰਾਨੀ ਹੇਠ ਹਨ।

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ ਕਤਲ 2022 ਵਿਚ ਹੋਇਆ ਸੀ। ਉਹ ਮਾਪਿਆਂ ਦਾ ਇਕਲੌਤਾ ਪੁੱਤ ਸੀ ਪਰ ਹੁਣ ਲਗਭਗ 2 ਸਾਲ ਬਾਅਦ ਮੂਸੇਵਾਲਾ ਦੇ ਪਰਿਵਾਰ ਨੂੰ ਖੁਸ਼ਖ਼ਬਰੀ ਸੁਣਨ ਨੂੰ ਮਿਲ ਸਕਦੀ ਹੈ। ਇਸ ਪ੍ਰਕਿਰਿਆ ਵਿਚ 2 ਤੋਂ 3 ਹਫ਼ਤੇ ਲੱਗਦੇ ਹਨ।

ਵੇਖੋ ਵੀਡੀਓ