ਵੱਡੀ ਖਬਰ : ਸਿੱਧੂ ਮੂਸੇਵਾਲਾ ਦੇ ਘਰ ਪੁੱਜੀ ਐਸਆਈਟੀ ਟੀਮ, ਸਿੱਧੂ ਮਰਡਰ ਮਾਮਲੇ ‘ਚ ਕਰੇਗੀ ਪੁੱਛਗਿਛ

0
622

ਮਾਨਸਾ। ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਨੂੰ ਲੈ ਕੇ SIT ਦੀ ਟੀਮ ਸਿੱਧੂ ਮੂਸੇਵਾਲਾ ਦੇ ਪਿੰਡ ਪੁੱਜੀ ਹੈ। ਜ਼ਿਕਰਯੋਗ ਹੈ ਕਿ ਲੰਘੇ ਦਿਨ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਜਨਤਕ ਤੌਰ ਉਤੇ ਕਿਹਾ ਸੀ ਕਿ ਜੇਕਰ 25 ਨਵੰਬਰ ਤੱਕ ਸਿੱਧੂ ਮਾਮਲੇ ਵਿਚ ਉਨ੍ਹਾਂ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਵਿਦੇਸ਼ ਚਲੇ ਜਾਣਗੇ। ਨਾਲ ਹੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਹ ਵੀ ਕਿਹਾ ਸੀ ਕਿ ਸਿੱਧੂ ਦੇ ਕਾਤਲਾਂ ਨੂੰ ਭਜਾਉਣ ਵਾਲਾ ASI ਪ੍ਰਿਤਪਾਲ ਸਿੰਘ ਐਸ਼ਪ੍ਰਸਤੀ ਕਰ ਰਿਹਾ ਹੈ। ਉਨ੍ਹਾਂ ਵੀ ਕਿਹਾ ਸੀ ਕਿ ਜੇਕਰ ਉਨ੍ਹਾਂ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਸਿੱਧੂ ਕੇਸ ਦੀ FIR ਵੀ ਵਾਪਸ ਲੈ ਲੈਣਗੇ।