ਵੱਡੀ ਖਬਰ : SJF ਅੱਤਵਾਦੀ ਪੰਨੂ ਨੇ ਵੀਡੀਓ ਜਾਰੀ ਕਰ ਕਿਹਾ- ਰਾਹੁਲ ਗਾਂਧੀ ਨੂੰ ਪੰਜਾਬ ‘ਚ ਦਾਖਲ ਹੋਣ ਤੋਂ ਰੋਕਾਂਗੇ

0
197

ਚੰਡੀਗੜ੍ਹ | ਸਿੱਖ ਫਾਰ ਜਸਟਿਸ ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵੀਡੀਓ ਜਾਰੀ ਕੀਤੀ ਹੈ, ਜਿਸ ਵਿੱਚ ਉਹ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਬੰਬ ਮਿਲਣ ਦੀ ਘਟਨਾ ਨੂੰ ਖਾਲਿਸਤਾਨੀ ਪ੍ਰਚਾਰ ਕਰਾਰ ਦੇ ਰਿਹਾ ਹੈ। ਉਸ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਖਾਲਿਸਤਾਨੀ ਲਹਿਰ ਜ਼ੋਰ ਫੜ ਰਹੀ ਹੈ ਅਤੇ ਹਰ ਘਰ ਵਿੱਚ ਬੰਬ ਬਣ ਰਹੇ ਹਨ। ਇੰਨਾ ਹੀ ਨਹੀਂ ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਉਪਿੰਦਰਜੀਤ ਸਿੰਘ ਘੁੰਮਣ ਦੇ ਦਫ਼ਤਰ ਦੀਆਂ ਕੰਧਾਂ ’ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖਣ ਦਾ ਮਾਮਲਾ ਵੀ ਸਾਹਮਣੇ ਆਇਆ ਹੈ।

ਅੱਤਵਾਦੀ ਪੰਨੂ ਨੇ ਆਪਣੇ ਵੀਡੀਓ ਵਿੱਚ 1984-1991 ਵਿੱਚ ਇੰਦਰਾ-ਰਾਜੀਵ ਦੀ ਸਿਆਸੀ ਹੱਤਿਆ ਦਾ ਵੀ ਜ਼ਿਕਰ ਕੀਤਾ ਹੈ। ਇਸ ਦੇ ਨਾਲ ਹੀ ਸਪੱਸ਼ਟ ਕੀਤਾ ਗਿਆ ਕਿ ਹੁਣ 11 ਜਨਵਰੀ 2023 ਨੂੰ ਖਾਲਿਸਤਾਨੀ ਸਮਰਥਕ ਰਾਹੁਲ ਗਾਂਧੀ ਨੂੰ ਪੰਜਾਬ ਵਿੱਚ ਦਾਖਲ ਹੋਣ ਤੋਂ ਰੋਕ ਦੇਣਗੇ। ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਇਸ ਦਿਨ ਪੰਜਾਬ ਵਿੱਚ ਦਾਖ਼ਲ ਹੋ ਰਹੀ ਹੈ।

ਅੱਤਵਾਦੀ ਗੁਰਪਤਵੰਤ ਪੰਨੂ ਨੇ ਇਸ ਦੀ ਵੀਡੀਓ ਜਾਰੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਨੇੜੇ ਕੱਲ ਮਿਲੇ ਬੰਬ ਦੀ ਫੋਟੋ ਵੀ ਦਿਖਾਈ ਹੈ। ਇਸ ਨੂੰ ਖਾਲਿਸਤਾਨੀ ਲਹਿਰ ਦੱਸਦਿਆਂ ਪੰਨੂ ਨੇ ਕਿਹਾ ਕਿ ਉਹ ਹੁਣ ਰਾਏਸ਼ੁਮਾਰੀ ਰਾਹੀਂ ਆਜ਼ਾਦੀ ਦੇ ਹੱਕ ਵਿੱਚ ਹਨ।