ਵੱਡੀ ਖਬਰ ! ਪੰਜਾਬ ਦੀਆਂ ਤਹਿਸੀਲਾਂ ‘ਚ ਹੋਵੇਗੀ ਸਖਤ ਨਿਗਰਾਨੀ, ਸਰਕਾਰ ਨੇ CCTV ਕੈਮਰੇ ਚਾਲੂ ਕਰਨ ਲਈ ਦਿੱਤਾ ਇਸ ਤਰੀਕ ਤਕ ਦਾ ਸਮਾਂ
ਚੰਡੀਗੜ੍ਹ, 24 ਜਨਵਰੀ | ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਤਹਿਸੀਲ ਵਿਚ ਸਥਿਤ ਰਜਿਸਟਰਾਰ ਅਤੇ ਸਬ-ਰਜਿਸਟਰਾਰ ਦਫ਼ਤਰਾਂ ਵਿਚ ਸੀਸੀਟੀਵੀ ਕੈਮਰੇ ਲਗਾਏ ਗਏ ਸਨ। ਇਸ ਪਿੱਛੇ ਮਕਸਦ ਇਹ ਸੀ ਕਿ ਇਨ੍ਹਾਂ ਦਫ਼ਤਰਾਂ ਵਿਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਨਾਲ ਹੀ ਲੋਕਾਂ ਦੇ ਕੰਮ ਵੀ ਸਹੀ ਢੰਗ ਨਾਲ ਹੋਣੇ ਚਾਹੀਦੇ ਹਨ ਪਰ ਪ੍ਰਸ਼ਾਸਨ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ ਕੈਮਰੇ ਸਹੀ ਢੰਗ ਨਾਲ ਕੰਮ ਨਾ ਕਰਨ ਦੀ ਗੱਲ ਸਾਹਮਣੇ ਆਈ।
ਚੈਕਿੰਗ ਦੌਰਾਨ ਸਾਹਮਣੇ ਆਇਆ ਕਿ ਸਿਰਫ਼ ਤਿੰਨ ਕੈਮਰੇ ਹੀ ਕੰਮ ਕਰ ਰਹੇ ਸਨ। ਹੁਣ ਸਰਕਾਰ ਨੇ 31 ਜਨਵਰੀ ਤੱਕ ਸਾਰੇ ਕੈਮਰੇ ਚਾਲੂ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।
Related Post