ਵੱਡੀ ਖਬਰ : ਸੂਫ਼ੀ ਗਾਇਕਾ ਸੁਲਤਾਨਾ ਨੂਰਾਂ ਨੂੰ ਜੱਗੂ ਭਗਵਾਨਪੁਰੀਏ ਦੇ ਨਾਂ ‘ਤੇ ਜਾਨੋਂ ਮਾਰਨ ਦੀ ਮਿਲੀ ਧਮਕੀ

0
3391

ਜਲੰਧਰ, 20 ਅਕਤੂਬਰ | ਮਸ਼ਹੂਰ ਸੂਫ਼ੀ ਗਾਇਕਾ ਸੁਲਤਾਨਾ ਨੂਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਜਾਣਕਾਰੀ ਮੁਤਾਬਕ ਜੱਗੂ ਭਗਵਾਨਪੁਰੀਆਂ ਦੇ ਨਾਂ ‘ਤੇ ਸੁਲਤਾਨਾ ਨੂਰਾਂ ਤੋਂ ਫਿਰੌਤੀ ਮੰਗੀ ਜਾ ਰਹੀ ਹੈ। ਇਸ ਸਬੰਧੀ ਸ਼ਿਕਾਇਤ ਜਲੰਧਰ ਦੇ ਥਾਣਾ ਨੰਬਰ 1 ‘ਚ ਦਰਜ ਕਰਵਾਈ ਗਈ ਹੈ।

ਮਾਮਲਾ ਸਾਹਮਣੇ ਆਉਂਦੇ ਹੀ ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੁਲਤਾਨਾ ਨੇ ਸ਼ਿਕਾਇਤ ‘ਚ ਦੱਸਿਆ ਕਿ ਉਨ੍ਹਾਂ ਨੂੰ ਧਮਕੀ ਭਰਿਆ ਮੈਸੇਜ ਮਿਲਿਆ ਹੈ, ਜਿਸ ਵਿਚ ਫਿਰੌਤੀ ਨਾ ਦੇਣ ‘ਤੇ ਜਾਨੋਂ ਮਾਰ ਦੇਣ ਸਬੰਧੀ ਲਿਖਿਆ ਹੈ। ਉਨ੍ਹਾਂ ਦੱਸਿਆ ਕਿ ਧਮਕੀਆਂ ਇਕ ਵਾਰ ਨਹੀਂ ਬਲਕਿ ਕਈ ਦਿਨਾਂ ਤੋਂ ਲਗਾਤਾਰ ਮਿਲ ਰਹੀਆਂ ਹਨ।