ਬਠਿੰਡਾ, 16 ਅਕਤੂਬਰ | ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਬੇਟੀ ਦਾ ਵਿਆਹ ਤੈਅ ਹੋ ਗਿਆ ਹੈ। ਇਹ ਜਾਣਕਾਰੀ ਅਕਾਲੀ ਦਲ ਛੱਡ ਕੇ ਆਏ ਵਿਰਸਾ ਸਿੰਘ ਵਲਟੋਹਾ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਬੇਟੀ ਹਰਕੀਰਤ ਕੌਰ ਦਾ ਵਿਆਹ ਅਗਲੇ ਸਾਲ ਫਰਵਰੀ ਮਹੀਨੇ ਵਿਚ ਤੈਅ ਹੋ ਗਿਆ ਹੈ, ਇਸ ਲਈ ਹੁਣ ਘਰ-ਘਰ ਤਿਆਰੀਆਂ ਚੱਲ ਰਹੀਆਂ ਹਨ।
ਜਾਣਕਾਰੀ ਮੁਤਾਬਕ ਸੁਖਬੀਰ ਦੀ ਬੇਟੀ ਹਰਕੀਰਤ ਦਾ ਵਿਆਹ ਅੰਤਰਰਾਸ਼ਟਰੀ ਕਾਰੋਬਾਰੀ ਨਾਲ ਹੋ ਰਿਹਾ ਹੈ। ਜੋ ਮੂਲ ਰੂਪ ਵਿਚ ਦੋਆਬਾ ਖੇਤਰ ਦਾ ਰਹਿਣ ਵਾਲਾ ਹੈ ਅਤੇ ਉਸ ਦਾ ਪੂਰਾ ਪਰਿਵਾਰ ਵਿਦੇਸ਼ ਵਿਚ ਰਹਿੰਦਾ ਹੈ। ਸਾਰਾ ਕਾਰੋਬਾਰ ਵੀ ਉਥੋਂ ਹੀ ਚੱਲਦਾ ਹੈ। ਹਾਲਾਂਕਿ ਪਤੀ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇਸ਼ ਦੀ ਸਭ ਤੋਂ ਪੁਰਾਣੀ ਖੇਤਰੀ ਪਾਰਟੀ ਹੈ। ਇਸ ਤੋਂ ਪਹਿਲਾਂ ਪਾਰਟੀ ਦਾ ਭਾਜਪਾ ਨਾਲ ਗਠਜੋੜ ਸੀ ਪਰ ਕਿਸਾਨ ਅੰਦੋਲਨ ਦੌਰਾਨ ਭਾਜਪਾ ਨਾਲ ਅਕਾਲੀ ਦਲ ਦਾ ਗਠਜੋੜ ਟੁੱਟ ਗਿਆ, ਜਿਸ ਤੋਂ ਬਾਅਦ ਅਕਾਲੀ ਦਲ ਆਪਣੇ ਦਮ ‘ਤੇ ਚੋਣਾਂ ਲੜ ਰਿਹਾ ਹੈ। ਪੰਜਾਬ ‘ਤੇ ਰਾਜ ਕਰਨ ਵਾਲਾ ਅਕਾਲੀ ਦਲ ਹੁਣ ਸਿਰਫ਼ ਇੱਕ ਲੋਕ ਸਭਾ ਸੀਟ ਤੱਕ ਸਿਮਟ ਕੇ ਰਹਿ ਗਿਆ ਹੈ। ਦੱਸ ਦੇਈਏ ਕਿ ਬਾਦਲ ਖੁਦ ਪੰਜਾਬ ਦੇ ਵੱਡੇ ਕਾਰੋਬਾਰੀ ਹਨ। ਜਿਨ੍ਹਾਂ ਦਾ ਟਰਾਂਸਪੋਰਟ ਅਤੇ ਹੋਰ ਕਈ ਸੈਕਟਰਾਂ ਦਾ ਕਾਰੋਬਾਰ ਹੈ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)