ਚੰਡੀਗੜ੍ਹ | ਪੰਜਾਬ ਭਾਜਪਾ ਪ੍ਰਧਾਨ ਦੇ ਅਹੁਦੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਵਿਚ ਭਾਜਪਾ ਦਾ ਪ੍ਰਧਾਨ ਸੁਨੀਲ ਜਾਖੜ ਨੂੰ ਬਣਾ ਦਿੱਤਾ ਗਿਆ ਹੈ। ਦੱਸ ਦਈਏ ਕਿ ਬੀਤੇ ਕੱਲ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਾਖੜ ਕੁਝ ਸਮਾਂ ਪਹਿਲਾਂ ਹੀ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸਨ।
ਇਸ ਤੋਂ ਇਲਾਵਾ ਹੋਰ ਰਾਜਾਂ ਦੇ ਭਾਜਪਾ ਪ੍ਰਧਾਨ ਵੀ ਬਦਲੇ ਗਏ ਹਨ। ਹੁਣ ਪੰਜਾਬ ਭਾਜਪਾ ਦੀ ਕਮਾਨ ਸੁਨੀਲ ਕੁਮਾਰ ਜਾਖੜ ਦੇ ਹੱਥ ਵਿਚ ਦੇ ਦਿੱਤੀ ਗਈ ਹੈ। ਭਾਜਪਾ ਨੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਨੂੰ ਪੰਜਾਬ ਦਾ ਨਵਾਂ ਬੀਜੇਪੀ ਦਾ ਪ੍ਰਧਾਨ ਐਲਾਨ ਦਿੱਤਾ ਗਿਆ ਹੈ।
ਵੇਖੋ ਵੀਡੀਓ
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ