ਚੰਡੀਗੜ੍ਹ, 11 ਨਵੰਬਰ | ਖਾਲਿਸਤਾਨੀ ਅੱਤਵਾਦੀ ਅਤੇ ਸਿੱਖ ਫਾਰ ਜਸਟਿਸ (SFJ) ਦੇ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਨਵੀਂ ਵੀਡੀਓ ਜਾਰੀ ਕਰ ਕੇ ਅਯੁੱਧਿਆ ਵਿਚ ਰਾਮ ਮੰਦਰ ਨੂੰ ਉਡਾਉਣ ਦੀ ਧਮਕੀ ਦਿੱਤੀ ਹੈ। ਮੀਡੀਆ ਰਿਪੋਰਟਾਂ ‘ਚ ਇਹ ਦਾਅਵਾ ਕੀਤਾ ਗਿਆ ਹੈ। ਵੀਡੀਓ ਵਿਚ ਉਹ ਰਾਮ ਮੰਦਰ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਰ ਰਿਹਾ ਹੈ।

ਕੈਨੇਡਾ ਵਿਚ ਭਾਰਤੀ ਮੂਲ ਦੇ ਹਿੰਦੂ ਸੰਸਦ ਮੈਂਬਰ ਚੰਦਰ ਆਰੀਆ ਨੂੰ ਵੀ ਧਮਕੀ ਦਿੱਤੀ ਗਈ ਹੈ। ਪੰਨੂ ਨੇ ਵੀਡੀਓ ਜਾਰੀ ਕਰ ਕੇ ਕਿਹਾ ਹੈ ਕਿ 16 ਅਤੇ 17 ਨਵੰਬਰ ਨੂੰ ਅਯੁੱਧਿਆ ਦੇ ਰਾਮ ਮੰਦਰ ‘ਚ ਹਿੰਸਾ ਹੋਵੇਗੀ। ਪੰਜਾਬੀ ਬੁਲੇਟਿਨ ਇਸ ਵੀਡੀਓ ਦੀ ਪੁਸ਼ਟੀ ਨਹੀਂ ਕਰਦਾ ਹੈ।

ਅੱਤਵਾਦੀ ਪੰਨੂ ਨੇ ਵੀਡੀਓ ਵਿਚ ਇਹ ਵੀ ਕਿਹਾ ਹੈ ਕਿ ਅਸੀਂ ਹਿੰਦੂਤਵ ਵਿਚਾਰਧਾਰਾ ਦੀ ਜਨਮ ਭੂਮੀ ਅਯੁੱਧਿਆ ਦੀ ਨੀਂਹ ਹਿਲਾ ਦੇਵਾਂਗੇ। ਵੀਡੀਓ ਵਿਚ ਪੰਨੂ ਨੇ ਅਯੁੱਧਿਆ ਵਿਚ ਰਾਮ ਮੰਦਰ ਸਮੇਤ ਦੇਸ਼ ਦੇ ਕਈ ਹਿੰਦੂ ਮੰਦਰਾਂ ਦੀਆਂ ਤਸਵੀਰਾਂ ਸ਼ਾਮਲ ਕੀਤੀਆਂ ਹਨ। ਇਸ ਵੀਡੀਓ ਨੂੰ ਵੱਡੇ ਖਤਰੇ ਵਜੋਂ ਦੇਖਿਆ ਜਾ ਰਿਹਾ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)