<p><strong>ਚੰਡੀਗੜ੍ਹ&comma; 8 ਨਵੰਬਰ &vert;<&sol;strong> ਵੱਖਵਾਦੀ ਸੰਗਠਨ ਸਿੱਖਸ ਫਾਰ ਜਸਟਿਸ &lpar;SFJ&rpar; ਦੇ ਅੱਤਵਾਦੀ ਅਤੇ ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਨੇ 17 ਨਵੰਬਰ ਨੂੰ ਅੰਮ੍ਰਿਤਸਰ ਅਤੇ ਚੰਡੀਗੜ੍ਹ ਹਵਾਈ ਅੱਡੇ ਬੰਦ ਕਰਨ ਦੀ ਧਮਕੀ ਦਿੱਤੀ ਹੈ। ਪੰਨੂ ਨੇ ਦੋਸ਼ ਲਾਇਆ ਕਿ ਭਾਰਤ ਸਰਕਾਰ ਨੇ ਹਵਾਈ ਅੱਡੇ ਦੇ ਅੰਦਰ ਸਿੱਖ ਧਰਮ ਦੇ ਪ੍ਰਤੀਕ ਕਿਰਪਾਨ ਪਹਿਨਣ &&num;8216&semi;ਤੇ ਪਾਬੰਦੀ ਲਗਾ ਦਿੱਤੀ ਹੈ। ਉਸ ਨੇ ਇਸ ਫੈਸਲੇ ਨੂੰ ਸਿੱਖ ਕੌਮ ’ਤੇ ਹਮਲਾ ਕਰਾਰ ਦਿੰਦਿਆਂ ਭਵਿੱਖ ਵਿਚ ਸਿੱਖਾਂ ਲਈ ਧਾਰਮਿਕ ਚਿੰਨ੍ਹਾਂ ’ਤੇ ਹੋਰ ਪਾਬੰਦੀਆਂ ਲਾਉਣ ਦਾ ਖਦਸ਼ਾ ਪ੍ਰਗਟਾਇਆ ਹੈ।<&sol;p>&NewLine;<p>ਅੱਤਵਾਦੀ ਪੰਨੂ ਨੇ ਆਪਣੀ ਵੀਡੀਓ ਸੋਸ਼ਲ ਮੀਡੀਆ &&num;8216&semi;ਤੇ ਵਾਇਰਲ ਕਰ ਦਿੱਤੀ ਹੈ। ਜਿਸ ਵਿਚ ਉਹ ਭਾਰਤ ਸਰਕਾਰ ਨੂੰ ਧਮਕੀਆਂ ਦਿੰਦਾ ਨਜ਼ਰ ਆ ਰਿਹਾ ਹੈ। ਉਸ ਨੇ ਦੋਸ਼ ਲਗਾਇਆ ਹੈ ਕਿ ਭਾਰਤ ਸਰਕਾਰ ਆਉਣ ਵਾਲੇ ਦਿਨਾਂ ਵਿਚ ਦਸਤਾਰ &&num;8216&semi;ਤੇ ਵੀ ਪਾਬੰਦੀ ਲਗਾ ਸਕਦੀ ਹੈ। ਇਸ ਤੋਂ ਬਾਅਦ ਭਾਰਤ ਸਰਕਾਰ ਸਿੱਖਾਂ ਨੂੰ ਘਰਾਂ ਵਿਚ ਵੀ ਆਪਣੇ ਧਾਰਮਿਕ ਚਿੰਨ੍ਹ ਪਹਿਨਣ ਤੋਂ ਰੋਕ ਸਕਦੀ ਹੈ। ਪੰਨੂ ਨੇ ਪੰਜਾਬ ਦੇ ਨੌਜਵਾਨਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ ਅਤੇ ਗੁੱਸੇ ਵਿਚ 17 ਨਵੰਬਰ ਨੂੰ ਅੰਮ੍ਰਿਤਸਰ ਅਤੇ ਚੰਡੀਗੜ੍ਹ ਹਵਾਈ ਅੱਡੇ ਬੰਦ ਕਰਨ ਦੀ ਗੱਲ ਕੀਤੀ ਹੈ।<&sol;p>&NewLine;<p>ਪੰਨੂ ਨੇ ਆਪਣੇ ਵੀਡੀਓ ਵਿਚ ਚਿਤਾਵਨੀ ਦਿੱਤੀ ਹੈ ਕਿ ਭਾਰਤ ਸਰਕਾਰ ਨੇ ਕਿਰਪਾਨ &&num;8216&semi;ਤੇ ਪਾਬੰਦੀ ਲਗਾ ਦਿੱਤੀ ਹੈ। ਕੱਲ੍ਹ ਨੂੰ ਦਸਤਾਰਾਂ &&num;8216&semi;ਤੇ ਵੀ ਪਾਬੰਦੀ ਲੱਗ ਸਕਦੀ ਹੈ ਅਤੇ ਫਿਰ ਘਰ ਵਿਚ ਵੀ ਸ੍ਰੀ ਸਾਹਿਬ ਅਤੇ ਦਸਤਾਰਾਂ ਨਹੀਂ ਪਹਿਨਣ ਦਿੱਤੀਆਂ ਜਾਣਗੀਆਂ। ਆਪਣੀ ਜਾਨ ਬਚਾਉਣ ਲਈ ਸਿੱਖਾਂ ਨੂੰ ਆਪਣੇ ਘਰਾਂ ਦੇ ਬਾਹਰ ਸ਼੍ਰੀ ਗਣੇਸ਼ ਦੀ ਸਥਾਪਨਾ ਕਰਨੀ ਪਵੇਗੀ।<&sol;p>&NewLine;<p>ਭਾਰਤੀ ਸੰਵਿਧਾਨ ਸਿੱਖ ਧਰਮ ਨੂੰ ਹਿੰਦੂ ਧਰਮ ਦਾ ਹਿੱਸਾ ਦੱਸਦਾ ਹੈ। ਇਸ ਭਾਰਤੀ ਸੰਵਿਧਾਨ ਦੇ ਤਹਿਤ ਹਰਿਮੰਦਰ ਸਾਹਿਬ ਦੇ ਅੰਦਰ ਹਮਲਾ ਹੋਇਆ&comma; ਸਿੱਖਾਂ ਦੀ ਨਸਲਕੁਸ਼ੀ ਹੋਈ ਅਤੇ ਪੰਜਾਬ ਵਿਚ ਹਰ ਮਹੀਨੇ 15-20 ਕਿਸਾਨ ਖੁਦਕੁਸ਼ੀਆਂ ਕਰਦੇ ਹਨ। ਆਜ਼ਾਦੀ ਕਦੇ ਹੱਥ ਜੋੜ ਕੇ ਪ੍ਰਾਪਤ ਨਹੀਂ ਹੁੰਦੀ ਅਤੇ ਕਾਨੂੰਨ ਕਦੇ ਵਾਪਸ ਨਹੀਂ ਲਏ ਜਾਂਦੇ। ਯਾਦ ਰੱਖੋ&comma; ਆਤਮਕ ਬਲ ਲਈ ਦਸਮ ਪਿਤਾ ਦੇ ਅੱਗੇ ਹੱਥ ਜੋੜੋ। ਸਰੀਰਕ ਤਾਕਤ ਲਈ ਹਥਿਆਰਾਂ ਦਾ ਅਭਿਆਸ ਕਰੋ।<&sol;p>&NewLine;<p>ਪੰਜਾਬ ਦੇ ਨੌਜਵਾਨਾਂ ਨੂੰ ਭੜਕਾਉਂਦੇ ਹੋਏ ਪੰਨੂ ਨੇ 17 ਨਵੰਬਰ ਨੂੰ ਹਵਾਈ ਅੱਡੇ &&num;8216&semi;ਤੇ ਟਰੈਕਟਰਾਂ ਅਤੇ ਉਡਦੇ ਡਰੋਨਾਂ ਨਾਲ ਸੜਕਾਂ ਜਾਮ ਕਰਨ ਦਾ ਸੱਦਾ ਦਿੱਤਾ ਹੈ। ਉਸ ਦਾ ਕਹਿਣਾ ਹੈ ਕਿ ਇਹ ਰੋਸ ਮੁਜ਼ਾਹਰਾ ਸਿੱਖ ਕੌਮ ਦੀ ਹੋਂਦ &&num;8216&semi;ਤੇ ਮੰਡਰਾ ਰਹੇ ਖ਼ਤਰੇ ਤੋਂ ਦੁਨੀਆਂ ਨੂੰ ਜਾਣੂ ਕਰਵਾਉਣ ਦਾ ਇੱਕ ਤਰੀਕਾ ਹੈ। ਸਿੱਖਾਂ ਨੂੰ ਆਪਣੀ ਆਜ਼ਾਦੀ ਲਈ ਉਸੇ ਤਰ੍ਹਾਂ ਲੜਨਾ ਪਵੇਗਾ&comma; ਜਿਵੇਂ ਉਨ੍ਹਾਂ ਦੇ ਪੁਰਖਿਆਂ ਨੇ ਕੀਤਾ ਸੀ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ<a href&equals;"https&colon;&sol;&sol;shorturl&period;at&sol;0tM6T"> https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;