ਸੁਲਤਾਨਪੁਰ ਲੋਧੀ, 23 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਸ਼ਾਸਨ ਗੁਰਦੁਆਰੇ ਦਾ ਪ੍ਰਬੰਧ ਸੰਭਾਲੇਗਾ। ਡੀਸੀ ਨੇ ਕਿਹਾ ਹੈ ਕਿ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ ਤੇ ਇਥੇ ਇਕ ਰਿਸੀਵਰ ਨਿਯੁਕਤ ਕੀਤਾ ਜਾਵੇਗਾ।
ADGP ਨੇ ਕਿਹਾ ਕਿ 145 ਦੀ ਕਾਰਵਾਈ ਕੀਤੀ ਜਾ ਰਹੀ ਹੈ। ਕਾਨੂੰਨ ਵਿਵਸਥਾ ਬਣਾਈ ਰੱਖਾਂਗੇ। ਪੁਲਿਸ ਨੇ ਹਥਿਆਰ ਵੀ ਕਬਜ਼ੇ ਵਿਚ ਲਏ ਹਨ। ਜੋ ਵੀ ਦੋਸ਼ੀ ਹੋਵੇਗਾ, ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ।
ਵੇਖੋ ਵੀਡੀਓ
https://www.facebook.com/punjabibulletinworld/videos/690666473033282
ਦੱਸ ਦਈਏ ਕਿ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਰ ਸਿੰਘ ਸਾਹਿਬ ਨਵਾਬ ਕਪੂਰ ਸਿੰਘ, ਛਾਉਣੀ ਨਿਹੰਗ ਸਿੰਘ ਬੁੱਢਾ ਦਲ ਸੁਲਤਾਨਪੁਰ ਲੋਧੀ ‘ਤੇ ਕਬਜ਼ੇ ਨੂੰ ਲੈ ਕੇ ਬੁੱਢਾ ਦਲ ਦੇ 2 ਧੜਿਆਂ ‘ਚ ਚੱਲ ਰਿਹਾ ਵਿਵਾਦ ਇੰਨਾ ਵੱਧ ਗਿਆ ਕਿ ਪੁਲਿਸ ਨੂੰ ਆਉਣਾ ਪਿਆ। ਜਾਣਕਾਰੀ ਅਨੁਸਾਰ ਪੁਲਿਸ ਅਤੇ ਨਿਹੰਗਾਂ ਵਿਚਾਲੇ ਮੁੱਠਭੇੜ ਹੋਈ, ਜਿਸ ਵਿਚ ਪੁਲਿਸ ਕਾਂਸਟੇਬਲ ਦੀ ਮੌਤ ਹੋ ਗਈ। ਝੜਪ ‘ਚ ਪੁਲਿਸ ਦੇ 6 ਮੁਲਾਜ਼ਮ ਜ਼ਖਮੀ ਵੀ ਹੋਏ।
ਵੇਖੋ ਵੀਡੀਓ
https://www.facebook.com/punjabibulletinworld/videos/1073945440716722
ਮਾਮਲਾ ਗੁਰਦੁਆਰਾ ਅਕਾਲ ਬੁੰਗਾ ਉਤੇ ਕਬਜ਼ੇ ਦਾ ਦੱਸਿਆ ਜਾ ਰਿਹਾ ਹੈ। ਨਿਹੰਗਾਂ ਨੇ ਪੁਲਿਸ ‘ਤੇ ਫਾਇਰਿੰਗ ਕੀਤੀ, ਜਿਸ ਕਾਰਨ ਇਕ ਪੁਲਿਸ ਕਾਂਸਟੇਬਲ ਦੀ ਮੌਤ ਹੋ ਗਈ। ਜਵਾਬ ‘ਚ ਪੁਲਿਸ ਨੇ ਵੀ ਫਾਇਰਿੰਗ ਕੀਤੀ। ਪੁਲਿਸ ਇਥੇ ਕੁਝ ਨਿਹੰਗਾਂ ਦੀ ਗ੍ਰਿਫ਼ਤਾਰੀ ਲਈ ਗਈ ਸੀ।
ਦੱਸ ਦਈਏ ਕਿ ਸੁਲਤਾਨਪੁਰ ਲੋਧੀ ਵਿਖੇ ਸਥਿਤ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਸਿੰਘ ਸਾਹਿਬ ਨਵਾਬ ਕਪੂਰ ਸਿੰਘ, ਛਾਉਣੀ ਨਿਹੰਗ ਸਿੰਘ ਬੁੱਢਾ ਦਲ ਸੁਲਤਾਨਪੁਰ ਲੋਧੀ ‘ਤੇ ਕਬਜ਼ੇ ਨੂੰ ਲੈ ਕੇ ਬੁੱਢਾ ਦਲ ਦੇ 2 ਧੜਿਆਂ ‘ਚ ਕਈ ਦਿਨਾਂ ਤੋਂ ਵਿਵਾਦ ਚੱਲ ਰਿਹਾ ਹੈ।
ਜ਼ਿਲ੍ਹਾ ਕਪੂਰਥਲਾ ਦੀ ਪੁਲਿਸ ਵਲੋਂ ਮਾਮਲੇ ਨੂੰ ਸੁਲ਼ਝਾਉਣ ਲਈ ਯਤਨ ਕੀਤੇ ਜਾ ਰਹੇ ਸਨ ਪਰ ਇਸ ਦੌਰਾਨ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ ਅਤੇ ਦੋਵੇਂ ਪਾਸਿਓਂ ਫਾਇਰਿੰਗ ਕੀਤੀ ਗਈ। ਮ੍ਰਿਤਕ ਕਾਂਸਟੇਬਲ ਦੀ ਪਛਾਣ ਜਸਪਾਲ ਸਿੰਘ ਵਜੋਂ ਹੋਈ ਹੈ।
ਇਸ ਗੁਰਦੁਆਰੇ ਅਤੇ ਛਾਉਣੀ ‘ਤੇ ਪਿਛਲੇ 30-40 ਸਾਲਾਂ ਤੋਂ ਬੁੱਢਾ ਦਲ ਦੇ ਬਾਬਾ ਮਾਨ ਸਿੰਘ ਤੇ ਲਾਲ ਸਿੰਘ ਕਾਬਜ਼ ਸਨ ਪਰ 3-4 ਸਾਲਾਂ ਤੋਂ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ ਦੇ ਧੜੇ ਨੇ ਕਬਜ਼ਾ ਕੀਤਾ ਹੋਇਆ ਸੀ ਤੇ 21 ਨਵੰਬਰ ਨੂੰ ਮੁੜ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਮਾਨ ਸਿੰਘ ਅਕਾਲੀ ਹਜ਼ੂਰ ਸਾਹਿਬ ਵਾਲਿਆਂ ਦੇ ਧੜੇ ਵੱਲੋਂ ਛਾਉਣੀ ‘ਤੇ ਕਬਜ਼ਾ ਕਰ ਲਿਆ ਗਿਆ ।
ਇਸ ਦੌਰਾਨ ਦੋਵਾਂ ਧੜਿਆਂ ਵਿਚ ਟਕਰਾਅ ਹੋ ਗਿਆ, ਜਿਸ ਕਾਰਨ 2 ਨਿਹੰਗ ਸਿੰਘ ਜ਼ਖ਼ਮੀ ਹੋ ਗਏ। ਇਸ ਝੜਪ ਦੀ ਸੂਚਨਾ ਮਿਲਦਿਆਂ ਹੀ ਐਸਡੀਐਮ ਸੁਲਤਾਨਪੁਰ ਲੋਧੀ ਜਸਪ੍ਰੀਤ ਸਿੰਘ, ਐਸਪੀ-ਹੈਡਕੁਆਰਟਰ ਤੇਜਵੀਰ ਸਿੰਘ ਹੁੰਦਲ, ਡੀਐਸਪੀ ਬਬਨਦੀਪ ਸਿੰਘ ਅਤੇ ਕਰੀਬ 200 ਪੁਲਿਸ ਮੁਲਾਜ਼ਮ ਉਥੇ ਪਹੁੰਚ ਗਏ ਅਤੇ ਪੂਰਾ ਇਲਾਕਾ ਛਾਉਣੀ ਵਿਚ ਤਬਦੀਲ ਹੋ ਗਿਆ। ਉਦੋਂ ਤੋਂ ਹੀ ਪ੍ਰਸ਼ਾਸਨ ਸਥਿਤੀ ‘ਤੇ ਕਾਬੂ ਪਾਉਣ ਲਈ ਵਿਵਾਦ ਨੂੰ ਸੁਲਝਾਉਣ ‘ਚ ਲੱਗਾ ਹੋਇਆ ਹੈ।
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)