ਵੱਡੀ ਖਬਰ ! ‘One Nation One Election’ ਨੂੰ ਮੋਦੀ ਕੈਬਨਿਟ ਨੇ ਦਿੱਤੀ ਮਨਜ਼ੂਰੀ, ਅਮਿਤ ਸ਼ਾਹ ਨੇ ਇਕ ਦਿਨ ਪਹਿਲਾਂ ਹੀ ਦਿੱਤੇ ਸਨ ਸੰਕੇਤ

0
397

 ਨਵੀਂ ਦਿੱਲੀ। ਦੇਸ਼ ਵਿਚ ਵਿਧਾਨ ਸਭਾ ਤੇ ਲੋਕ ਸਭਾ ਚੋਣਾਂ ਇੱਕੋ ਸਮੇਂ ਕਰਵਾਉਣ ਦਾ ਵਿਚਾਰ ਹੁਣ ਆਸਾਨ ਹੋ ਗਿਆ ਹੈ। ਇੱਕ ਦੇਸ਼ ਇੱਕ ਚੋਣ ਦੇ ਪ੍ਰਸਤਾਵ ਨੂੰ ਅੱਜ ਮੋਦੀ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ਵਾਲੀ ਕਮੇਟੀ ਦੀ ਰਿਪੋਰਟ ਤੋਂ ਬਾਅਦ ਕੈਬਨਿਟ ਵਿੱਚ ਇਸ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਐਨਡੀਏ ਸਰਕਾਰ ਸਰਦ ਰੁੱਤ ਸੈਸ਼ਨ ਵਿਚ ਇਸ ਬਿੱਲ ਨੂੰ ਸੰਸਦ ਵਿਚ ਲਿਆਵੇਗੀ। ਸ਼ਾਹ ਨੇ ਸਰਕਾਰ ਦੇ 100 ਦਿਨ ਪੂਰੇ ਹੋਣ ਦੇ ਸੰਕੇਤ ਦਿੱਤੇ ਸਨ । ਮੋਦੀ ਸਰਕਾਰ ਆਪਣੇ ਪਿਛਲੇ ਕਾਰਜਕਾਲ ਤੋਂ ਵਨ ਨੇਸ਼ਨ ਵਨ ਇਲੈਕਸ਼ਨ ਨੂੰ ਲੈ ਕੇ ਗੰਭੀਰ ਸੀ। ਪੀਐਮ ਮੋਦੀ ਨੇ ਕਈ ਮੌਕਿਆਂ ‘ਤੇ ਵਨ ਨੇਸ਼ਨ ਵਨ ਇਲੈਕਸ਼ਨ ਦੀ ਗੱਲ ਕੀਤੀ ਸੀ ਅਤੇ ਚੋਣ ਜਨ ਸਭਾਵਾਂ ‘ਚ ਵੀ। ਹਾਲ ਹੀ ਵਿਚ ਐਨਡੀਏ ਸਰਕਾਰ ਦੇ 100 ਦਿਨ ਪੂਰੇ ਹੋਣ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਕ ਰਾਸ਼ਟਰ ਇੱਕ ਚੋਣ ਦੇ ਐਨਡੀਏ ਦੇ ਸੰਕਲਪ ਨੂੰ ਦੁਹਰਾਇਆ ਸੀ। ਹੁਣ ਇਸ ਪ੍ਰਸਤਾਵ ‘ਤੇ ਬਿੱਲ ਸੰਸਦ ਦੇ ਸਰਦ ਰੁੱਤ ਸੈਸ਼ਨ ‘ਚ ਪੇਸ਼ ਕੀਤਾ ਜਾਵੇਗਾ।