ਵੱਡੀ ਖਬਰ : CM ਮਾਨ ਨੇ ਜ਼ੀਰਾ ਸ਼ਰਾਬ ਫੈਕਟਰੀ ਤੁਰੰਤ ਪ੍ਰਭਾਅ ਨਾਲ ਬੰਦ ਕਰਨ ਦੇ ਦਿੱਤੇ ਹੁਕਮ

0
586

ਚੰਡੀਗੜ੍ਹ| ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਕ ਵੱਡਾ ਫੈਸਲਾ ਲੈਂਦਿਆਂ ਫਿਰੋਜ਼ਪੁਰ ਦੇ ਜ਼ੀਰਾ ‘ਚ ਮੌਜੂਦ ਸ਼ਰਾਬ ਦਾ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਇਹ ਫੈਸਲਾ ਕਾਨੂੰਨੀ ਮਾਹਿਰਾਂ ਦਾ ਸਲਾਹ ਨਾਲ ਲਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਾਤਾਵਰਣ ਨੂੰ ਜਾਣਬੁੱਝ ਕੇ ਕਿਸ ਨੂੰ ਆਪਣੇ ਸਵਾਰਥ ਲਈ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ।

ਦੱਸ ਦਈਏ ਕਿਬੇ ਸਮੇਂ ਤੋਂ ਫਿਰੋਜ਼ਪੁਰ ਦੀ ਜ਼ੀਰਾ ਸ਼ਰਾਬ ਫੈਕਟਰੀ ਬਾਹਰ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਸੀ। ਕਿਸਾਨ ਇਸ ਨੂੰ ਬੰਦ ਕਰਨ ਦੀ ਮੰਗ ਕਰ ਰਹੇ ਸੀ। ਹੁਣ ਲੰਬੇ ਸਮੇਂ ਬਾਅਦ ਕਿਸਾਨਾਂ ਦੀ ਲੜਾਈ ਰੰਗ ਲਿਆਈ ਹੈ।। ਸੀਐਮ ਮਾਨ ਨੇ ਪਹਿਲਾਂ ਕਿਹਾ ਸੀ ਕਿ ਇਸ ਫੈਕਟਰੀ ਨਾਲ ਵਾਤਾਵਰਣ ਨੂੰ ਕੋਈ ਨੁਕਸਾਨ ਨਹੀਂ ਹੈ ਪਰ ਹੁਣ ਉਨ੍ਹਾਂ ਨੇ ਕਾਨੂੰਨ ਮਹਿਰਾਂ ਨਾਲ ਸਲਾਹ ਕਰਨ ਤੋਂ ਬਾਅਦ ਇਸ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਦ ਦਿੱਤੇ ਹਨ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਖਰਾਬ ਕਰਨ ਦੀ ਕਿਸੇ ਨੂੰ ਇਜ਼ਾਜਤ ਨਹੀਂ ਦਿੱਤੀ ਜਾਵੇਗੀ ਉਹ ਭਾਵੇ ਕੋਈ ਵੀ ਹੋਵੇ, ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।