ਚੰਡੀਗੜ੍ਹ/ਪਟਿਆਲਾ, 7 ਦਸੰਬਰ | ਪੰਜਾਬ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਇੱਕ ਦਿਨ ਦਾ ਅਲਟੀਮੇਟਮ ਦਿੱਤਾ ਹੈ। ਜੇਕਰ ਅੱਜ ਖੇਤੀ ਮੰਤਰੀ ਨੇ ਕਿਸਾਨਾਂ ਨਾਲ ਗੱਲਬਾਤ ਨਾ ਕੀਤੀ ਤਾਂ ਕੱਲ ਯਾਨੀ ਕਿ 8 ਦਸੰਬਰ ਨੂੰ ਦੁਪਹਿਰ 12 ਵਜੇ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ ਪਰ ਕੇਂਦਰ ਸਰਕਾਰ ਨੇ ਅਜੇ ਤੱਕ ਕਿਸਾਨਾਂ ਨੂੰ ਮੀਟਿੰਗ ਲਈ ਨਹੀਂ ਬੁਲਾਇਆ। ਕਿਸਾਨ ਆਗੂ ਅੱਜ ਸ਼ੰਭੂ ਸਰਹੱਦ ‘ਤੇ ਦਿੱਲੀ ਵੱਲ ਮਾਰਚ ਕਰਨ ਲਈ ਆਪਣੀ ਰਣਨੀਤੀ ਬਣਾਉਣਗੇ।
ਕੱਲ ਦਿੱਲੀ ਵੱਲ ਮਾਰਚ ਦੌਰਾਨ ਜ਼ਖ਼ਮੀ ਹੋਏ ਕਿਸਾਨ ਦੀ ਹਾਲਤ ਵਿਗੜ ਗਈ ਹੈ। ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਕੱਲ ਦੇ ਰੋਸ ਮਾਰਚ ਦੌਰਾਨ ਜ਼ਖ਼ਮੀ ਹੋਏ ਕਿਸਾਨ ਦੀ ਹਾਲਤ ਵਿਗੜ ਗਈ ਹੈ। ਉਸ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ।
ਇੱਕ ਦਿਨ ਪਹਿਲਾਂ ਵੀ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਹਰਿਆਣਾ ਵਿਚ ਦਾਖ਼ਲ ਨਹੀਂ ਹੋਣ ਦਿੱਤਾ। ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ, ਜਿਸ ‘ਚ 8 ਕਿਸਾਨ ਜ਼ਖਮੀ ਹੋ ਗਏ। ਇਸ ਮਗਰੋਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੇ ਕਹਿਣ ’ਤੇ ਕਿਸਾਨਾਂ ਦਾ ਧੜਾ ਪਿੱਛੇ ਹਟ ਗਿਆ।
ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਪ੍ਰਧਾਨ ਅਤੇ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਹੈ ਕਿ ਅਸੀਂ ਬਿਨਾਂ ਸੱਦਾ ਦਿੱਤੇ ਅੰਦੋਲਨ ਵਿਚ ਸ਼ਾਮਲ ਨਹੀਂ ਹੋਵਾਂਗੇ। ਜੇ ਕੱਲ ਨੂੰ ਕੁਝ ਗਲਤ ਹੋਇਆ ਤਾਂ ਹਫੜਾ-ਦਫੜੀ ਮਚ ਜਾਵੇਗੀ। ਸਾਡਾ ਨੈਤਿਕ ਸਮਰਥਨ ਉਨ੍ਹਾਂ ਦੇ ਨਾਲ ਹੈ। ਜੇਕਰ ਸਾਰੀਆਂ ਜਥੇਬੰਦੀਆਂ ਇਕੱਠੀਆਂ ਹੋ ਜਾਂਦੀਆਂ ਤਾਂ ਉਹ ਸਰਕਾਰ ‘ਤੇ ਹਾਵੀ ਹੋ ਸਕਦੀਆਂ ਸਨ ਪਰ ਉਨ੍ਹਾਂ (ਸਰਵਨ ਪੰਧੇਰ ਅਤੇ ਜਗਜੀਤ ਡੱਲੇਵਾਲ) ਨੇ ਗੱਲ ਨਹੀਂ ਸੁਣੀ। ਹਾਲਾਂਕਿ ਉਨ੍ਹਾਂ ਦੀਆਂ ਮੰਗਾਂ ਜਾਇਜ਼ ਹਨ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)