ਫਰੀਦਕੋਟ | ਜ਼ੀਰਾ ਸ਼ਰਾਬ ਫੈਕਟਰੀ ਮਾਮਲੇ ਵਿੱਚ ਚੱਲ ਰਹੇ ਧਰਨੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫੈਕਟਰੀ ਬੰਦ ਕਰਨ ਦੇ ਐਲਾਨ ਦੇ ਬਾਵਜੂਦ ਇਹ ਧਰਨਾ ਖਤਮ ਨਹੀਂ ਹੋਵੇਗਾ।

ਇਸ ਸਬੰਧੀ ਅੱਜ ਸਾਂਝਾ ਮੋਰਚਾ ਵੱਲੋਂ ਵੱਡੀ ਮੀਟਿੰਗ ਕੀਤੀ ਗਈ, ਜਿਸ ਵਿੱਚ ਜੋਗਿੰਦਰ ਉਗਰਾਹਾ ਸਮੇਤ ਕਈ ਵੱਡੇ ਆਗੂ ਹਾਜ਼ਰ ਸਨ। ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸਰਕਾਰ ਵਲੋਂ ਪਹਿਲਾਂ ਨੋਟੀਫਿਕਸ਼ਨ ਜਾਰੀ ਕਰ ਕੇ ਫੈਕਟਰੀ ਨੂੰ ਪੂਰੀ ਤਰ੍ਹਾਂ ਬੰਦ ਕੀਤਾ ਜਾਵੇ, ਇਸ ਦੇ ਨਾਲ ਹੀ ਸਾਰੇ ਮੁਕੱਦਮੇ ਰੱਦ ਕਰ ਕੇ ਪੀੜਤਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਫਿਰ ਧਰਨਾ ਖਤਮ ਕੀਤਾ ਜਾਵੇਗਾ।