ਨਵੀਂ ਦਿੱਲੀ, 24 ਦਸੰਬਰ| ਭਾਰਤੀ ਕੁਸ਼ਤੀ ਸੰਘ ਦੀਆਂ ਚੋਣਾਂ ਹਾਲ ਹੀ ‘ਚ ਹੋਈਆਂ ਸਨ, ਜਿਸ ‘ਚ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਕਰੀਬੀ ਸੰਜੇ ਸਿੰਘ ਨੇ ਜਿੱਤ ਦਰਜ ਕੀਤੀ ਸੀ ਅਤੇ ਪਹਿਲਵਾਨ ਅਨੀਤਾ ਸ਼ਿਓਰਨ ਨੂੰ ਹਾਰ ਮਿਲੀ ਸੀ। ਇਸ ਤੋਂ ਬਾਅਦ ਮਹਿਲਾ ਪਹਿਲਵਾਨ ਸਾਕਸ਼ੀ ਮਲਿਕ ਨੇ ਕੁਸ਼ਤੀ ਤੋਂ ਸੰਨਿਆਸ ਲੈ ਲਿਆ। ਹੁਣ ਸਰਕਾਰ ਨੇ ਨਵੀਂ ਰੈਸਲਿੰਗ ਐਸੋਸੀਏਸ਼ਨ ਨੂੰ ਮੁਅੱਤਲ ਕਰ ਦਿੱਤਾ ਹੈ।
ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਦੀਆਂ ਚੋਣਾਂ ਵਿੱਚ ਬ੍ਰਿਜ ਭੂਸ਼ਣ ਸਿੰਘ ਦੇ ਬੇਹੱਦ ਕਰੀਬੀ ਅਤੇ ਵਫ਼ਾਦਾਰ ਮੰਨੇ ਜਾਣ ਵਾਲੇ ਸੰਜੇ ਸਿੰਘ ਨੇ ਚੋਣ ਜਿੱਤ ਲਈ ਸੀ। ਇਸ ਤੋਂ ਬਾਅਦ ਵੀਰਵਾਰ ਨੂੰ ਪਹਿਲਵਾਨ ਸਾਕਸ਼ੀ ਮਲਿਕ ਨੇ ਕੁਸ਼ਤੀ ਛੱਡਣ ਦਾ ਐਲਾਨ ਕੀਤਾ ਸੀ।
ਸ਼ੁੱਕਰਵਾਰ ਨੂੰ ਓਲੰਪਿਕ ਤਮਗਾ ਜੇਤੂ ਬਜਰੰਗ ਪੂਨੀਆ ਨੇ ਪ੍ਰਧਾਨ ਮੰਤਰੀ ਨੂੰ ਆਪਣਾ ‘ਪਦਮ ਸ਼੍ਰੀ’ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਇੱਕ ਪੱਤਰ ਵੀ ਲਿਖਿਆ ਹੈ ਜਿਸ ਵਿੱਚ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਮਹਿਲਾ ਖਿਡਾਰਨਾਂ ਵੱਲੋਂ ਲਗਾਏ ਗਏ ਜਿਣਸੀ ਸ਼ੋਸ਼ਣ ਦੇ ਇਲਜ਼ਾਮਾਂ ਨਾਲ ਜੁੜੇ ਵਿਵਾਦ ਨੂੰ ਬਿਆਨ ਕੀਤਾ ਗਿਆ ਹੈ।