ਵੱਡੀ ਖਬਰ : ਬੇਟੇ ਤੇ ਪਤਨੀ ਦੇ ਕਾਤਲ ASI ਨੇ ਖ਼ੁਦ ਨੂੰ ਵੀ ਮਾਰੀ ਗੋਲੀ, ਹੋਈ ਮੌਤ

0
2519

ਗੁਰਦਾਸਪੁਰ | ਪੰਜਾਬ ਪੁਲਿਸ ਦੇ ਇਕ ਮੁਲਾਜ਼ਮ ਨੇ ਅੱਜ ਪਤਨੀ, ਬੇਟੇ ਅਤੇ ਪਾਲਤੂ ਕੁੱਤੇ ਨੂੰ ਗੋਲੀ ਮਾਰ ਦਿੱਤੀ ਸੀ। ਘਟਨਾ ਪਿੰਡ ਭੁੰਬਲੀ ਦੀ ਹੈ। ਗੁਆਂਢ ‘ਚ ਰਹਿਣ ਵਾਲੀ ਔਰਤ ਨੇ ਇਹ ਸਾਰੀ ਘਟਨਾ ਦੇਖੀ, ਜਿਸ ਤੋਂ ਬਾਅਦ ਏਐਸਆਈ ਭੁਪਿੰਦਰ ਸਿੰਘ ਨੇ ਉਸ ਨੂੰ ਵੀ ਅਗਵਾ ਕਰ ਲਿਆ ਅਤੇ ਆਪਣੇ ਨਾਲ ਲੈ ਗਿਆ। ਘਟਨਾ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ ‘ਚ ਲੈ ਲਿਆ।

ਇਸ ਤੋਂ ਬਾਅਦ ਏਐਸਆਈ ਅਗ਼ਵਾ ਕੀਤੀ ਉਸ ਔਰਤ ਨਾਲ ਇਕ ਘਰ ਵਿਚ ਲੁਕ ਗਿਆ, ਜਿਸ ਘਰ ਨੂੰ ਪੁਲਿਸ ਨੇ ਘੇਰ ਲਿਆ ਸੀ। ਇਹ ਦੇਖ ਕੇ ਏਐਸਆਈ ਨੇ ਖ਼ੁਦ ਨੂੰ ਵੀ ਗੋਲੀ ਮਾਰ ਲਈ। ਉਸ ਨੂੰ ਬੇਹੋਸ਼ੀ ਦੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਹ ਇਸ ਘਟਨਾ ਤੋਂ ਪਹਿਲਾਂ ਹੀ ਔਰਤ ਨੂੰ ਛੱਡ ਗਿਆ ਸੀ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਘਟਨਾ ਘਰੇਲੂ ਝਗੜੇ ਕਾਰਨ ਵਾਪਰੀ ਹੈ। ਦੱਸਿਆ ਗਿਆ ਹੈ ਕਿ ਏਐਸਆਈ ਭੁਪਿੰਦਰ ਸਿੰਘ ਦਾ 19 ਸਾਲ ਦਾ ਲੜਕਾ ਵਿਸ਼ਾਲ ਵਿਦੇਸ਼ ਜਾਣ ਵਾਲਾ ਸੀ। ਉਸ ਦੇ ਦਸਤਾਵੇਜ਼ ਵੀ ਤਿਆਰ ਸਨ ਪਰ ਉਸ ਤੋਂ ਪਹਿਲਾਂ ਹੀ ਇਹ ਘਟਨਾ ਵਾਪਰ ਗਈ।

ਸਵੇਰ ਸਮੇਂ ਘਰ ‘ਚ ਆਪਣੀ ਪਤਨੀ ਤੇ ਪੁੱਤਰ ਨੂੰ ਮਾਰਨ ਵਾਲੇ ਪੰਜਾਬ ਪੁਲਿਸ ਦੇ ASI ਭੁਪਿੰਦਰ ਨੇ ਸ਼ਾਮ ਸਮੇਂ ਖ਼ੁਦ ਵੀ ਆਪਣੇ-ਆਪ ਨੂੰ ਗੋਲ਼ੀ ਮਾਰ ਲਈ। ਦੱਸਿਆ ਜਾ ਰਿਹਾ ਹੈ ਕਿ ਉਸ ਨੇ 3 ਵਾਰ ਗੋਲ਼ੀ ਖ਼ੁਦ ਨੂੰ ਗੋਲ਼ੀ ਮਾਰੀ। ਬਟਾਲਾ ਦੇ ਹਸਪਤਾਲ ਵਿਖੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਤਿੱਬੜ ਅਧੀਨ ਪੈਂਦੇ ਪਿੰਡ ਭੁੰਬਲੀ ਵਿਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਇਕ ਪੁਲਿਸ ਮੁਲਾਜ਼ਮ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਆਪਣੀ ਪਤਨੀ ਤੇ ਨੌਜਵਾਨ ਪੁੱਤਰ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ। ਇਹੀ ਨਹੀਂ ਉਸ ਨੇ ਆਪਣੇ ਪਾਲਤੂ ਕੁੱਤੇ ਨੂੰ ਵੀ ਮੌਤ ਦੇ ਘਾਟ ਉਤਾਰ ਦਿੱਤਾ। ਪੁਲਿਸ ਮੁਲਾਜ਼ਮ ਇਕ ਅਧਿਕਾਰੀ ਦੀ ਸੁਰੱਖਿਆ ‘ਚ ਅੰਮ੍ਰਿਤਸਰ ਵਿਚ ਤਾਇਨਾਤ ਦੱਸਿਆ ਜਾਂਦਾ ਹੈ, ਜੋ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਿਆ ਸੀ। ਇਸ ਦੌਰਾਨ ਉਨ੍ਹਾਂ ਦੇ ਗੁਆਂਢ ‘ਚ ਰਹਿਣ ਵਾਲੀ ਮਨਜੀਤ ਕੌਰ ਪੁੱਤਰੀ ਸਵਰਨ ਸਿੰਘ ਗੋਲ਼ੀ ਚੱਲਣ ਦੀ ਆਵਾਜ਼ ਸੁਣ ਕੇ ਮੌਕੇ ‘ਤੇ ਪਹੁੰਚ ਗਈ। ਮੁਲਜ਼ਮ ਉਸ ਨੂੰ ਵੀ ਗੰਨ ਪੁਆਇੰਟ ’ਤੇ ਅਗਵਾ ਕਰਕੇ ਨਾਲ ਲੈ ਗਿਆ ਸੀ।