ਚੰਡੀਗੜ੍ਹ, 28 ਸਤੰਬਰ | ਪੰਜਾਬ ਤੇ ਹਰਿਆਣਾ ਬਾਰ ਕੌਂਸਲ ਨੇ ਵਕੀਲਾਂ ਦੀ ਹੜਤਾਲ ਨੂੰ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਬਾਰ ਕੌਂਸਲ ਦੇ ਚੇਅਰਮੈਨ ਐਡਵੋਕੇਟ ਅਸ਼ੋਕ ਸਿੰਗਲਾ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਸਾਰੇ ਵਕੀਲਾਂ ਨੂੰ ਅੱਜ ਤੋਂ ਕੰਮ ‘ਤੇ ਪਰਤਣ ਲਈ ਕਿਹਾ ਹੈ। ਬਾਰ ਐਸੋਸੀਏਸ਼ਨ ਮੁਤਾਬਕ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਦੀਆਂ ਗੱਲਾਂ ਸੁਣੀਆਂ, ਜਿਸ ਵਿਚ ਮੁਕਤਸਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਨੇ ਐਡਵੋਕੇਟ ਦੀ ਬਿਨਾਂ ਸ਼ਰਤ ਰਿਹਾਈ ਤੇ ਮੁਕਤਸਰ ਦੇ ਐੱਸਐੱਸਪੀ ਨੂੰ ਬਦਲਣ ਦੀ ਮੰਗ ਕੀਤੀ, ਜਿਸ ‘ਤੇ ਵੀ ਸਰਕਾਰ ਨੇ ਸਹਿਮਤੀ ਪ੍ਰਗਟਾਈ।
ਇਸ ਵਿਚ ਮੁਕਤਸਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਨੇ ਐਡਵੋਕੇਟ ਦੀ ਬਿਨਾਂ ਸ਼ਰਤ ਰਿਹਾਈ ਤੇ ਮੁਕਤਸਰ ਦੇ ਐੱਸਐੱਸਪੀ ਨੂੰ ਬਦਲਣ ਦੀ ਮੰਗ ਕੀਤੀ, ਜਿਸ ‘ਤੇ ਵੀ ਸਰਕਾਰ ਨੇ ਸਹਿਮਤੀ ਪ੍ਰਗਟਾਈ। ਇਸ ਤੋਂ ਪਹਿਲਾਂ ਮੁਕਤਸਰ ਵਿਚ ਵਕੀਲ ਨੂੰ ਟਾਰਚਰ ਕਰਨ ਦੇ ਮਾਮਲੇ ਵਿਚ ਨਾਮਜ਼ਦ ਕੀਤੇ ਗਏ ਐੱਸਪੀ ਰਮਨਦੀਪ ਭੁੱਲਰ, ਸੀਆਈਏ ਇੰਚਾਰਜ ਰਮਨ ਕੰਬੋਜ ਸਣੇ 3 ਪੁਲਿਸ ਮੁਲਾਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਪੰਜਾਬ ਸਰਕਾਰ ਨੇ ਮਾਮਲੇ ਦੀ ਜਾਂਚ ਲਈ ਸਿੱਟ ਗਠਿਤ ਕਰ ਦਿੱਤੀ ਹੈ। ਡੀਜੀਪੀ ਗੌਰਵ ਯਾਦਵ ਦੇ ਹੁਕਮ ਮੁਤਾਬਕ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਇਸ ਦੀ ਅਗਵਾਈ ਕਰਨਗੇ।
ਉਨ੍ਹਾਂ ਦੇ ਨਾਲ ਡੀਸੀਪੀ ਡਿਟੈਕਟਿਵ ਲੁਧਿਆਣਾ ਹਰਮੀਤ ਸਿੰਘ ਹੁੰਦਲ, ਏਡੀਸੀਪੀ ਸਿਟੀ-3 ਸੋਹੇਲ ਕਾਸਿਮ ਮੀਰ ਤੇ ਐੱਸਪੀ ਇਨਵੈਸਟੀਗੇਸ਼ਨ ਸੰਗਰੂਰ ਪਲਵਿੰਦਰ ਸਿੰਘ ਚੀਮਾ ਮੈਂਬਰ ਹੋਣਗੇ। ਇਹ ਸਿੱਟ ਏਡੀਜੀਪੀ ਜਸਕਰਨ ਸਿੰਘ ਨੂੰ ਰਿਪੋਰਟ ਕਰੇਗੀ। ਸਰਕਾਰ ਦੀ ਇਸ ਕਾਰਵਾਈ ‘ਤੇ ਬਾਰ ਕੌਂਸਲ ਨੇ ਸੰਤੁਸ਼ਟੀ ਜ਼ਾਹਿਰ ਕੀਤੀ ਹੈ, ਜਿਸ ਦੇ ਬਾਅਦ ਕੰਮਕਾਜ ਠੱਪ ਕਰਨ ਦੇ ਫੈਸਲੇ ਨੂੰ ਤੁਰੰਤ ਵਾਪਸ ਲੈ ਲਿਆ ਗਿਆ ਹੈ।