<p><strong>ਚੰਡੀਗੜ੍ਹ&comma; 7 ਨਵੰਬਰ &vert;<&sol;strong> ਹੁਣ ਸੂਬਾ ਸਰਕਾਰ ਪੰਜਾਬ ਵਿੱਚ ਨਗਰ ਨਗਰ ਨਿਗਮ ਤੇ ਕੌੰਸਲ ਚੋਣਾਂ ਕਰਵਾਉਣ ਦੇ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਦੀ ਤਿਆਰੀ ਕਰ ਰਹੀ ਹੈ। ਸਰਕਾਰ ਵਾਰਡਾਂ ਦੀ ਹੱਦਬੰਦੀ ਤੋਂ ਬਾਅਦ ਹੀ ਚੋਣਾਂ ਕਰਵਾਉਣਾ ਚਾਹੁੰਦੀ ਹੈ। ਇਸ ਲਈ ਸਰਕਾਰ ਵੱਲੋਂ ਛੇਤੀ ਹੀ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਜਾਵੇਗੀ। ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਜਾਰੀ ਹੁਕਮਾਂ ਦੀ ਕਾਪੀ ਦਾ ਸਰਕਾਰ ਵੱਲੋਂ ਅਧਿਐਨ ਕੀਤਾ ਜਾ ਰਿਹਾ ਹੈ।<&sol;p>&NewLine;<p>ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ&period;ਰਵਜੋਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਪਰੀਮ ਕੋਰਟ ਜਾਣ ਦੀ ਗੱਲ ਕਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਈ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਵਿੱਚ ਵਾਰਡਬੰਦੀ ਹੋ ਚੁੱਕੀ ਹੈ&comma; ਜਦਕਿ ਕਈ ਥਾਵਾਂ ’ਤੇ ਇਹ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਇਹ ਜਨਵਰੀ ਤੇ ਫਰਵਰੀ ਦੇ ਅੰਤ ਤੱਕ ਮੁਕੰਮਲ ਹੋ ਜਾਵੇਗੀ।<&sol;p>&NewLine;<p>ਬਾਕੀ ਦਾ ਫੈਸਲਾ ਸੁਪਰੀਮ ਕੋਰਟ ਦੇ ਹੁਕਮਾਂ &&num;8216&semi;ਤੇ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਸਖ਼ਤ ਰੁਖ਼ ਅਪਣਾਉਂਦੇ ਹੋਏ ਪੰਜਾਬ ਸਰਕਾਰ ਤੇ ਰਾਜ ਚੋਣ ਕਮਿਸ਼ਨ ਨੂੰ ਮਾਣਹਾਨੀ ਨੋਟਿਸ ਜਾਰੀ ਕੀਤਾ ਸੀ। ਉਸ &&num;8216&semi;ਤੇ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਦਾ ਦੋਸ਼ ਹੈ।<&sol;p>&NewLine;<p>ਅਦਾਲਤ ਨੇ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ 15 ਦਿਨਾਂ ਦੇ ਅੰਦਰ ਲੋਕ ਸਭਾ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ ਪਰ ਇਸ ਦਿਸ਼ਾ ਵਿਚ ਕੋਈ ਕਾਰਵਾਈ ਨਹੀਂ ਕੀਤੀ ਗਈ&comma; ਜਿਸ ਤੋਂ ਬਾਅਦ ਇਸ ਸਬੰਧੀ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਗਈ ਹੈ। ਅਦਾਲਤ ਨੇ ਹੁਣ ਆਪਣੇ ਹੁਕਮਾਂ ਵਿਚ ਕਿਹਾ ਹੈ ਕਿ ਜੇਕਰ 10 ਦਿਨਾਂ ਦੇ ਅੰਦਰ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਤਾਂ 50&comma;000 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ ਅਤੇ ਮਾਣਹਾਨੀ ਦਾ ਕੇਸ ਵੀ ਦਰਜ ਕੀਤਾ ਜਾਵੇਗਾ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;