ਵੱਡੀ ਖਬਰ ! ਸ਼੍ਰੋਮਣੀ ਅਕਾਲੀ ਦਲ (ਅ) ਨੇ ਬਰਨਾਲਾ ਤੋਂ ਗੋਬਿੰਦ ਸਿੰਘ ਨੂੰ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ

0
509

ਬਰਨਾਲਾ, 22 ਅਕਤੂਬਰ | ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਬਰਨਾਲਾ ਤੋਂ ਜ਼ਿਮਨੀ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਗੋਬਿੰਦ ਸਿੰਘ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।

ਗੋਬਿੰਦ ਸਿੰਘ ਸੰਧੂ ਪਾਰਟੀ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਦੋਹਤੇ ਹਨ। ਸਿਮਰਨਜੀਤ ਸਿੰਘ ਮਾਨ ਨਾਲ ਕਾਫੀ ਸਮਾਂ ਸਿਆਸਤ ਵਿਚ ਸਰਗਰਮ ਰਹੇ। 2022 ਦੀ ਸੰਗਰੂਰ ਲੋਕ ਸਭਾ ਉਪ ਚੋਣ ਦੌਰਾਨ ਸਿਮਰਨਜੀਤ ਸਿੰਘ ਮਾਨ ਦੀ ਚੋਣ ਮੁਹਿੰਮ ਗੋਬਿੰਦ ਸਿੰਘ ਨੇ ਚਲਾਈ ਅਤੇ ਸਿਮਰਨਜੀਤ ਸਿੰਘ ਮਾਨ ਚੋਣ ਜਿੱਤ ਗਏ। ਉਹ ਲੰਬੇ ਸਮੇਂ ਤੋਂ ਬਰਨਾਲਾ ਵਿਧਾਨ ਸਭਾ ਹਲਕੇ ਵਿਚ ਸਰਗਰਮ ਸਨ। ਅੱਜ ਚੰਡੀਗੜ੍ਹ ਵਿਖੇ ਵੱਖ-ਵੱਖ ਪੰਥਕ ਜਥੇਬੰਦੀਆਂ ਵੱਲੋਂ ਗੋਬਿੰਦ ਸਿੰਘ ਸੰਧੂ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)