ਵੱਡੀ ਖਬਰ ! ਸੁਪਰੀਮ ਕੋਰਟ ਦੀ ਦੇਸ਼ ‘ਚ ਬੁਲਡੋਜ਼ਰ ਕਾਰਵਾਈ ‘ਤੇ ਰੋਕ ਜਾਰੀ, ਕਿਹਾ- ਹੁਕਮਾਂ ਦੀ ਉਲੰਘਣਾ ਕਰਨ ‘ਤੇ ਹੋਵੇਗੀ ਕਾਰਵਾਈ

0
252

ਨਵੀਂ ਦਿੱਲੀ, 1 ਅਕਤੂਬਰ | ਸੁਪਰੀਮ ਕੋਰਟ ਨੇ ਬੁਲਡੋਜ਼ਰ ਕਾਰਵਾਈ ਦੇ ਮਾਮਲੇ ‘ਚ ਮੰਗਲਵਾਰ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਸੁਣਵਾਈ ਦੌਰਾਨ ਜਸਟਿਸ ਬੀ.ਆਰ.ਗਵਈ ਤੇ ਜਸਟਿਸ ਵਿਸ਼ਵਨਾਥਨ ਦੇ ਬੈਂਚ ਨੇ ਕਿਹਾ ਕਿ ਫੈਸਲਾ ਆਉਣ ਤੱਕ ਦੇਸ਼ ਭਰ ਵਿਚ ਬੁਲਡੋਜ਼ਰ ਦੀ ਕਾਰਵਾਈ ‘ਤੇ ਪਾਬੰਦੀ ਜਾਰੀ ਰਹੇਗੀ।

ਬੈਂਚ ਨੇ ਇਹ ਵੀ ਕਿਹਾ ਕਿ ਅਦਾਲਤੀ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪੀੜਤਾਂ ਦੀ ਜਾਇਦਾਦ ਵਾਪਸ ਕੀਤੀ ਜਾਵੇਗੀ, ਜਿਸ ਦਾ ਮੁਆਵਜ਼ਾ ਵੀ ਦੋਸ਼ੀ ਅਧਿਕਾਰੀਆਂ ਤੋਂ ਵਸੂਲਿਆ ਜਾਵੇਗਾ।

ਸੁਣਵਾਈ ਕਰਦਿਆਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਰਾਜਸਥਾਨ ਸਰਕਾਰਾਂ ਦਾ ਪੱਖ ਪੇਸ਼ ਕੀਤਾ। ਨਾਲ ਹੀ ਕਿਹਾ ਕਿ ਇੱਕ ਵਿਸ਼ੇਸ਼ ਭਾਈਚਾਰੇ ‘ਤੇ ਬੁਲਡੋਜ਼ਰ ਦੀ ਕਾਰਵਾਈ ਕੀਤੇ ਜਾਣ ਦੇ ਦੋਸ਼ ਲੱਗੇ ਹਨ। ਇਸ ‘ਤੇ ਜਸਟਿਸ ਗਵਈ ਨੇ ਕਿਹਾ ਕਿ ਅਸੀਂ ਧਰਮ ਨਿਰਪੱਖ ਦੇਸ਼ ਹਾਂ। ਅਸੀਂ ਜੋ ਵੀ ਤੈਅ ਕਰ ਰਹੇ ਹਾਂ, ਉਹ ਪੂਰੇ ਦੇਸ਼ ਲਈ ਹੋਵੇਗਾ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)