ਚੰਡੀਗੜ੍ਹ | ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਖਾਲਿਸਤਾਨ ਪੱਖੀ ਕੱਟੜਪੰਥੀ ਸਿੱਖ ਅੰਮ੍ਰਿਤਪਾਲ ਸਿੰਘ ਵੱਲੋਂ ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਦੀ ਚੋਣ ਵਿਰੁੱਧ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ। ਇਹ ਪਟੀਸ਼ਨ ਜਸਟਿਸ ਬੀਆਰ ਗਵਈ ਅਤੇ ਕੇਵੀ ਵਿਸ਼ਵਨਾਥਨ ਦੀ ਬੈਂਚ ਅੱਗੇ ਦਾਇਰ ਕੀਤੀ ਗਈ ਸੀ।
ਪਟੀਸ਼ਨਕਰਤਾ ਨੇ ਦਾਅਵਾ ਕੀਤਾ ਕਿ ਸੰਵਿਧਾਨ ਦਾ ਆਰਟੀਕਲ 84 ਸੰਸਦ ਦੀ ਮੈਂਬਰਸ਼ਿਪ ਲਈ ਯੋਗਤਾਵਾਂ ਨਾਲ ਸੰਬੰਧਿਤ ਹੈ ਅਤੇ ਇਹ ਕਹਿੰਦਾ ਹੈ ਕਿ ਕੋਈ ਵੀ ਵਿਅਕਤੀ ਉਦੋਂ ਤੱਕ ਸੰਸਦ ਵਿਚ ਸੀਟ ਭਰਨ ਦੇ ਯੋਗ ਨਹੀਂ ਹੋਵੇਗਾ, ਜਦੋਂ ਤੱਕ ਉਹ ਭਾਰਤ ਦਾ ਨਾਗਰਿਕ ਨਹੀਂ ਹੁੰਦਾ।
ਕੋਰਟ ਰੂਮ ਤੋਂ ਲਾਈਵ –
ਪਟੀਸ਼ਨਰ- ਇਸ ਮਾਮਲੇ ‘ਚ ਅੰਮ੍ਰਿਤਪਾਲ ਸਿੰਘ ਨੇ ਕਿਹਾ ਸੀ ਕਿ ਉਹ ਭਾਰਤ ਦੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਨਹੀਂ ਰੱਖਦਾ।
ਬੈਂਚ- ਤੁਸੀਂ ਚੋਣ ਪਟੀਸ਼ਨ ਦਾਇਰ ਕਰੋ।
ਪਟੀਸ਼ਨਰ- ਉਹ ਖਡੂਰ ਸਾਹਿਬ ਹਲਕੇ ਦਾ ਵੋਟਰ ਨਹੀਂ ਹੈ ਪਰ ਮੈਂ ਅੰਮ੍ਰਿਤਪਾਲ ਸਿੰਘ ਵੱਲੋਂ ਪਹਿਲਾਂ ਦਿੱਤੇ ਬਿਆਨਾਂ ਤੋਂ ਬਹੁਤ ਦੁਖੀ ਹਾਂ।
ਬੈਂਚ- ਇਹ ਸਬੂਤ ਦਾ ਮਾਮਲਾ ਹੈ। ਇਸ ਲਈ ਪ੍ਰਕਿਰਿਆਵਾਂ ਨਿਰਧਾਰਤ ਕੀਤੀਆਂ ਗਈਆਂ ਹਨ। ਲੋਕ ਨੁਮਾਇੰਦਗੀ ਕਾਨੂੰਨ ਵਿਚ ਇਸ ਸਬੰਧੀ ਵਿਵਸਥਾਵਾਂ ਹਨ।
ਬੈਂਚ ਨੇ ਪਟੀਸ਼ਨ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ, “ਧੰਨਵਾਦ, ਖਾਰਜ ਕਰ ਦਿੱਤਾ ਗਿਆ।”