ਚੰਡੀਗੜ੍ਹ | ਲਤੀਫਪੁਰਾ ਦੇ ਪੀੜਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਿਸ਼ੇਸ਼ ਪੈਕੇਜ ਦੇਵੇਗੀ। ਮੁੱਖ ਮੰਤਰੀ ਭਗਵੰਤ ਮਾਨ ਕਿਸੇ ਵੇਲੇ ਵੀ ਇਸ ਦਾ ਐਲਾਨ ਕਰ ਸਕਦੇ ਹਨ। ਜਾਣਕਾਰੀ ਅਨੁਸਾਰ ਅਗਲੇ ਹਫ਼ਤੇ ਦੀ ਸ਼ੁਰੂਆਤ ’ਚ ਮੁੱਖ ਮੰਤਰੀ ਪੀੜਤ ਪਰਿਵਾਰਾਂ ਨਾਲ ਗੱਲਬਾਤ ਮਗਰੋਂ ਵਿਸ਼ੇਸ਼ ਪੈਕੇਜ ਦਾ ਐਲਾਨ ਕਰ ਸਕਦੇ ਹਨ।

ਜ਼ਿਕਰਯੋਗ ਹੈ ਕਿ ਨਗਰ ਸੁਧਾਰ ਟਰੱਸਟ ਜਲੰਧਰ ਨੇ ਬੁਲਡੋਜ਼ਰ ਚਲਾ ਕੇ ਦਰਜਨਾਂ ਪਰਿਵਾਰਾਂ ਨੂੰ ਬੇਘਰ ਕਰ ਦਿੱਤਾ ਸੀ। ਲਤੀਫਪੁਰਾ ਵਾਸੀਆਂ ਨੇ ਉਜਾੜੇ ਦੇ ਨਿਆਂ ਲਈ ਲਗਾਤਾਰ ਸੰਘਰਸ਼ ਕੀਤਾ।ਉਧਰ ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਪੀੜਤ ਪਰਿਵਾਰਾਂ ਨਾਲ ਗੱਲਬਾਤ ਜਾਰੀ ਹੈ ਅਤੇ ਪੀੜਤਾਂ ਨੂੰ ਪੇਸ਼ਕਸ਼ ਕੀਤੀ ਜਾ ਰਹੀ ਹੈ।

ਇਸ ਪੈਕੇਜ ਵਿਚ ਇਕ-ਇਕ ਫਲੈਟ ਅਤੇ 2-2 ਲੱਖ ਰੁਪਏ ਦੀ ਰਾਸ਼ੀ ਨੂੰ ਸ਼ਾਮਲ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਖੁਰਾਕ ਤੇ ਸਪਲਾਈ ਵਿਭਾਗ ਨੇ ਲਤੀਫਪੁਰਾ ਦੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਨ ਵਾਲੇ ਦਿਨੇਸ਼ ਧੀਰ ਦੇ ਪਰਿਵਾਰ ਦੀਆਂ ਚੌਲ ਮਿੱਲਾਂ ਦੀ ਜਾਂਚ ਮੁਕੰਮਲ ਕਰ ਲਈ ਹੈ।