ਵੱਡੀ ਖਬਰ : ਲਤੀਫਪੁਰਾ ਦੇ ਪੀੜਤਾਂ ਨੂੰ ਮਿਲੇਗਾ ਵਿਸ਼ੇਸ਼ ਪੈਕੇਜ, ਅਗਲੇ ਹਫ਼ਤੇ CM ਮਾਨ ਕਰ ਸਕਦੇ ਨੇ ਐਲਾਨ

0
484

ਚੰਡੀਗੜ੍ਹ |  ਲਤੀਫਪੁਰਾ ਦੇ ਪੀੜਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਿਸ਼ੇਸ਼ ਪੈਕੇਜ ਦੇਵੇਗੀ। ਮੁੱਖ ਮੰਤਰੀ ਭਗਵੰਤ ਮਾਨ ਕਿਸੇ ਵੇਲੇ ਵੀ ਇਸ ਦਾ ਐਲਾਨ ਕਰ ਸਕਦੇ ਹਨ। ਜਾਣਕਾਰੀ ਅਨੁਸਾਰ ਅਗਲੇ ਹਫ਼ਤੇ ਦੀ ਸ਼ੁਰੂਆਤ ’ਚ ਮੁੱਖ ਮੰਤਰੀ ਪੀੜਤ ਪਰਿਵਾਰਾਂ ਨਾਲ ਗੱਲਬਾਤ ਮਗਰੋਂ ਵਿਸ਼ੇਸ਼ ਪੈਕੇਜ ਦਾ ਐਲਾਨ ਕਰ ਸਕਦੇ ਹਨ।

Punjab Chief Minister Bhagwant Mann Admitted to Hospital Due to Stomach  ache: Report

ਜ਼ਿਕਰਯੋਗ ਹੈ ਕਿ ਨਗਰ ਸੁਧਾਰ ਟਰੱਸਟ ਜਲੰਧਰ ਨੇ ਬੁਲਡੋਜ਼ਰ ਚਲਾ ਕੇ ਦਰਜਨਾਂ ਪਰਿਵਾਰਾਂ ਨੂੰ ਬੇਘਰ ਕਰ ਦਿੱਤਾ ਸੀ। ਲਤੀਫਪੁਰਾ ਵਾਸੀਆਂ ਨੇ ਉਜਾੜੇ ਦੇ ਨਿਆਂ ਲਈ ਲਗਾਤਾਰ ਸੰਘਰਸ਼ ਕੀਤਾ।ਉਧਰ ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਪੀੜਤ ਪਰਿਵਾਰਾਂ ਨਾਲ ਗੱਲਬਾਤ ਜਾਰੀ ਹੈ ਅਤੇ ਪੀੜਤਾਂ ਨੂੰ ਪੇਸ਼ਕਸ਼ ਕੀਤੀ ਜਾ ਰਹੀ ਹੈ।

Life savings lost, we've nowhere to go: Latifpura residents in Jalandhar

ਇਸ ਪੈਕੇਜ ਵਿਚ ਇਕ-ਇਕ ਫਲੈਟ ਅਤੇ 2-2 ਲੱਖ ਰੁਪਏ ਦੀ ਰਾਸ਼ੀ ਨੂੰ ਸ਼ਾਮਲ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਖੁਰਾਕ ਤੇ ਸਪਲਾਈ ਵਿਭਾਗ ਨੇ ਲਤੀਫਪੁਰਾ ਦੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਨ ਵਾਲੇ ਦਿਨੇਸ਼ ਧੀਰ ਦੇ ਪਰਿਵਾਰ ਦੀਆਂ ਚੌਲ ਮਿੱਲਾਂ ਦੀ ਜਾਂਚ ਮੁਕੰਮਲ ਕਰ ਲਈ ਹੈ।