ਅੰਮ੍ਰਿਤਸਰ, 3 ਦਸੰਬਰ | ਹਰਿਮੰਦਰ ਸਾਹਿਬ ਤੋਂ ਅਰਦਾਸ ਦੀ ਰਕਮ ਇਕੱਠੀ ਕਰਨ ਲਈ ਕਾਊਂਟਰ ਤੋਂ 1 ਲੱਖ ਰੁਪਏ ਚੋਰੀ ਕਰਨ ਵਾਲੇ 4 ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਲਜ਼ਮਾਂ ਦਾ ਪਿੱਛਾ ਕਰਦੀ-ਕਰਦੀ ਦਿੱਲੀ ਪੁੱਜੀ। ਗ੍ਰਿਫ਼ਤਾਰ ਕੀਤੇ 4 ਮੁਲਜ਼ਮਾਂ ਵਿਚ ਇਕ ਔਰਤ ਵੀ ਸ਼ਾਮਲ ਹੈ। ਫਿਲਹਾਲ ਮੁਲਜ਼ਮਾਂ ਨੂੰ ਅੰਮ੍ਰਿਤਸਰ ਲਿਆ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਅੰਮ੍ਰਿਤਸਰ ਪੁਲਿਸ ਅਨੁਸਾਰ ਮੁਲਜ਼ਮਾਂ ਨੂੰ ਜਹਾਂਗੀਰਪੁਰੀ, ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਹਰਿਮੰਦਰ ਸਾਹਿਬ ਦੇ ਕੈਮਰਿਆਂ ਵਿਚ ਮੁਲਜ਼ਮਾਂ ਨੂੰ ਦੇਖਣ ਤੋਂ ਬਾਅਦ ਪੁਲਿਸ ਨੇ ਇਕ-ਇਕ ਕਰਕੇ ਸੀਸੀਟੀਵੀ ਨੂੰ ਸਕੈਨ ਕਰਨਾ ਸ਼ੁਰੂ ਕਰ ਦਿੱਤਾ। ਮੁਲਜ਼ਮ ਰੇਲ ਗੱਡੀ ਰਾਹੀਂ ਦਿੱਲੀ ਲਈ ਰਵਾਨਾ ਹੋਏ ਸਨ। ਦਿੱਲੀ ਰੇਲਵੇ ਸਟੇਸ਼ਨ ਤੋਂ ਮੁਲਜ਼ਮ ਦੀ ਸੀਸੀਟੀਵੀ ਫੁਟੇਜ ਵੀ ਲਈ ਗਈ ਹੈ।

ਇਸ ਤੋਂ ਬਾਅਦ ਮੁਲਜ਼ਮ ਜਹਾਂਗੀਰਪੁਰੀ ਪਹੁੰਚ ਗਏ। ਜਿਥੇ ਪੁਲਿਸ ਨੇ ਛਾਪਾ ਮਾਰ ਕੇ ਚਾਰੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਫਿਲਹਾਲ ਮੁਲਜ਼ਮਾਂ ਕੋਲੋਂ ਇਕ ਲੱਖ ਰੁਪਏ ਬਰਾਮਦ ਕੀਤੇ ਹਨ। ਘਟਨਾ ਬੀਤੇ ਐਤਵਾਰ ਦੀ ਹੈ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)