ਚੰਡੀਗੜ੍ਹ, 31 ਦਸੰਬਰ | ਪੰਜਾਬ ਦੀਆਂ ਨਗਰ ਨਿਗਮਾਂ ਵਿਚ ਬਿਨਾਂ ਜੁਰਮਾਨੇ ਦੇ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਦਿਨ ਹੈ। ਨਵੇਂ ਸਾਲ ਦੀ ਸ਼ੁਰੂਆਤ ਦੇ ਨਾਲ ਹੀ ਪ੍ਰਾਪਰਟੀ ਟੈਕਸ ਭਰਨ ਵਾਲਿਆਂ ਨੂੰ 10 ਫੀਸਦੀ ਜੁਰਮਾਨਾ ਭਰਨਾ ਪਵੇਗਾ।
ਪ੍ਰਾਪਰਟੀ ਟੈਕਸ ਦਾ ਭੁਗਤਾਨ ਕਰਨ ਵਾਲੇ ਖਪਤਕਾਰ ਜੁਰਮਾਨੇ ਤੋਂ ਬਚਣ ਲਈ ਪ੍ਰਾਪਰਟੀ ਟੈਕਸ ਜਮ੍ਹਾ ਕਰਵਾ ਰਹੇ ਹਨ। ਇੰਨਾ ਹੀ ਨਹੀਂ ਕਈ ਸ਼ਹਿਰਾਂ ‘ਚ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਲਈ ਸ਼ਨੀਵਾਰ ਤੇ ਐਤਵਾਰ ਨੂੰ ਵੀ ਦਫਤਰ ਖੋਲ੍ਹੇ ਗਏ।