ਵੱਡੀ ਖਬਰ : ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਫੋਨ ‘ਤੇ ਮਿਲੀ ਜਾਨੋਂ ਮਾਰਨ ਦੀ ਧਮਕੀ, 3 ਵਾਰੀ ਆਈ ਧਮਕੀ ਭਰੀ ਕਾਲ

0
605

ਨਵੀਂ ਦਿੱਲੀ | ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਉਨ੍ਹਾਂ ਨੂੰ ਧਮਕੀ ਭਰੇ ਫੋਨ ਆ ਰਹੇ ਹਨ। ਜਾਣਕਾਰੀ ਮੁਤਾਬਕ ਨਿਤਿਨ ਗਡਕਰੀ ਨੂੰ ਅੱਜ ਸਵੇਰ ਤੋਂ 3 ਵਾਰ ਜਾਨੋਂ ਮਾਰਨ ਦੀ ਧਮਕੀ ਵਾਲਾ ਫੋਨ ਆਇਆ ਹੈ। ਪੁਲਿਸ ਦੇ ਧਿਆਨ ‘ਚ ਆਉਣ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਨਾਗਪੁਰ ਦੇ ਪਬਲਿਕ ਰਿਲੇਸ਼ਨ ਆਫਿਸ ਨੂੰ ਧਮਕੀ ਭਰਿਆ ਫੋਨ ਆਇਆ ਹੈ। ਇਸ ਸਬੰਧੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵੀ ਲੋਕ ਸੰਪਰਕ ਦਫ਼ਤਰ ਪਹੁੰਚ ਗਈ।

ਦੱਸ ਦੇਈਏ ਕਿ ਨਿਤਿਨ ਗਡਕਰੀ ਨੂੰ ਮੋਦੀ ਸਰਕਾਰ ਦੇ ਸਭ ਤੋਂ ਵਧੀਆ ਕੰਮ ਕਰਨ ਵਾਲੇ ਮੰਤਰੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਨਿਤਿਨ ਗਡਕਰੀ ਸੋਸ਼ਲ ਮੀਡੀਆ ‘ਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਨਿਤਿਨ ਗਡਕਰੀ ਦੇ ਟਵਿੱਟਰ ‘ਤੇ 12 ਮਿਲੀਅਨ ਤੋਂ ਵੱਧ ਫਾਲੋਅਰਜ਼ ਹਨ। ਨਿਤਿਨ ਗਡਕਰੀ ਨੂੰ ਧਮਕੀ ਮਿਲਣ ਤੋਂ ਬਾਅਦ ਹਲਚਲ ਮਚ ਗਈ ਹੈ। ਪੁਲਿਸ ਦੋਸ਼ੀ ਦੀ ਭਾਲ ਕਰ ਰਹੀ ਹੈ।

ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਫੋਨ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਮਾਮਲੇ ਦੀ ਸੂਚਨਾ ਮਿਲਦੇ ਹੀ ਸਾਡੀ ਟੀਮ ਨਾਗਪੁਰ ਸਥਿਤ ਉਨ੍ਹਾਂ ਦੇ ਦਫਤਰ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਕਾਲਰ ਦੀ ਲੋਕੇਸ਼ਨ ਟਰੇਸ ਕਰ ਰਹੀ ਹੈ, ਜੋ ਵੀ ਦੋਸ਼ੀ ਹੈ, ਜਲਦੀ ਤੋਂ ਜਲਦੀ ਫੜਿਆ ਜਾਵੇਗਾ। ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਦੱਸਿਆ ਜਾ ਰਿਹਾ ਹੈ ਕਿ ਨਿਤਿਨ ਗਡਕਰੀ ਨੂੰ ਤਿੰਨ ਵਾਰ ਧਮਕੀ ਭਰੇ ਫੋਨ ਆਏ ਹਨ। ਪਹਿਲੀ ਵਾਰ ਸਵੇਰੇ 11:29 ‘ਤੇ, ਦੂਜੀ ਵਾਰ 11:35 ‘ਤੇ ਅਤੇ ਤੀਜੀ ਵਾਰ ਅੱਜ ਦੁਪਹਿਰ 12:32 ‘ਤੇ ਫੋਨ ਦੀ ਘੰਟੀ ਵੱਜੀ।