ਵੱਡੀ ਖਬਰ ! ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਬਣ ਸਕਦੇ ਨੇ ਕੇਂਦਰੀ ਮੰਤਰੀ ਰਵਨੀਤ ਬਿੱਟੂ

0
766

ਚੰਡੀਗੜ੍ਹ, 12 ਅਕਤੂਬਰ | ਪੰਜਾਬ ਭਾਜਪਾ ‘ਚ ਜਲਦ ਹੀ ਵੱਡੇ ਬਦਲਾਅ ਹੋ ਸਕਦੇ ਹਨ। ਪੰਜਾਬ ਵਿਚ ਪੰਚਾਇਤੀ ਚੋਣਾਂ ਤੋਂ ਪਹਿਲਾਂ ਇਹ ਵੱਡਾ ਫੇਰਬਦਲ ਹੋ ਸਕਦਾ ਹੈ। ਸੂਤਰਾਂ ਮੁਤਾਬਕ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਪੰਜਾਬ ਭਾਜਪਾ ਦੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਪੰਜਾਬ ਭਾਜਪਾ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਨੂੰ ਇਸ ਅਹੁਦੇ ਤੋਂ ਹਟਾਇਆ ਜਾ ਸਕਦਾ ਹੈ।

ਦਰਅਸਲ ਪਿਛਲੇ ਕੁਝ ਸਮੇਂ ਤੋਂ ਸੁਨੀਲ ਜਾਖੜ ਦੇ ਅਸਤੀਫੇ ਦੀ ਚਰਚਾ ਕਾਫੀ ਤੇਜ਼ ਹੋ ਗਈ ਸੀ, ਜਿਸ ਤੋਂ ਬਾਅਦ ਪੰਜਾਬ ਭਾਜਪਾ ‘ਚ ਕਾਫੀ ਹੰਗਾਮਾ ਚੱਲ ਰਿਹਾ ਹੈ। ਹਾਲਾਂਕਿ ਜਾਖੜ ਦੇ ਅਸਤੀਫੇ ਦੀ ਗੱਲ ਨੂੰ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਨੇ ਰੱਦ ਕਰ ਦਿੱਤਾ ਹੈ।

ਫਿਲਹਾਲ ਭਾਜਪਾ ਨੇ ਇਸ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ ਪਰ ਭਾਜਪਾ ਨਾਲ ਜੁੜੇ ਸੂਤਰਾਂ ਦਾ ਕਹਿਣਾ ਹੈ ਕਿ ਜਲਦੀ ਹੀ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਪੰਜਾਬ ਭਾਜਪਾ ਦਾ ਮੁਖੀ ਬਣਾਇਆ ਜਾ ਸਕਦਾ ਹੈ। ਜਾਖੜ ਦੇ ਅਸਤੀਫੇ ਦੀ ਖਬਰ ਤੋਂ ਬਾਅਦ ਤੋਂ ਹੀ ਪੰਜਾਬ ਭਾਜਪਾ ਦੇ ਕਈ ਸੀਨੀਅਰ ਆਗੂ ਉਨ੍ਹਾਂ ਤੋਂ ਨਾਰਾਜ਼ ਹਨ, ਜਿਸ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਹਾਈਕਮਾਂਡ ਨੂੰ ਪੱਤਰ ਵੀ ਭੇਜਿਆ ਗਿਆ ਸੀ, ਜਿਸ ਵਿਚ ਸੁਨੀਲ ਜਾਖੜ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਗਈ।