ਵੱਡੀ ਖਬਰ ! ਪੰਜਾਬ ‘ਚ ਨਹੀਂ ਚਲਣਗੀਆਂ ਜਲ ਬੱਸਾਂ, ਸਰਕਾਰ ਦਾ ਸਨਸਨੀਖੇਜ ਬਿਆਨ ਆਇਆ ਸਾਹਮਣੇ

0
74

ਚੰਡੀਗੜ੍ਹ, 21 ਜਨਵਰੀ | ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਸਪੱਸ਼ਟ ਕੀਤਾ ਹੈ ਕਿ ਫਿਲਹਾਲ ਜਲ ਬੱਸਾਂ ਚਲਾਉਣ ਦੀ ਕੋਈ ਯੋਜਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਮੀਡੀਆ ਦੇ ਇੱਕ ਹਿੱਸੇ ਵਿਚ ਅਜਿਹੀਆਂ ਖਬਰਾਂ ਆਈਆਂ ਹਨ ਕਿ ਪੰਜਾਬ ਸਰਕਾਰ ਹਰੀਕੇ ਵਿਖੇ ਖੜ੍ਹੀ ਜਲ ਬੱਸ ਨੂੰ ਮੁੜ ਰਣਜੀਤ ਸਾਗਰ ਝੀਲ ਤੱਕ ਚਲਾਉਣ ਲਈ ਯਤਨ ਕਰ ਰਹੀ ਹੈ। ਸੌਂਦ ਨੇ ਕਿਹਾ ਕਿ ਇਹ ਰਿਪੋਰਟਾਂ ਬੇਬੁਨਿਆਦ ਅਤੇ ਗਲਤ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਅਜਿਹੀਆਂ ਸਾਰੀਆਂ ਖਬਰਾਂ ਅਫਵਾਹਾਂ ਤੋਂ ਇਲਾਵਾ ਕੁਝ ਵੀ ਨਹੀਂ ਹਨ।

ਸੈਰ ਸਪਾਟਾ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਸ ਪ੍ਰਾਜੈਕਟ ‘ਤੇ 8.63 ਕਰੋੜ ਰੁਪਏ ਖਰਚ ਕਰਨਾ ਗਲਤ ਫੈਸਲਾ ਸੀ ਅਤੇ ਉਨ੍ਹਾਂ ਪੰਜਾਬ ਦੇ ਲੋਕਾਂ ‘ਤੇ ਇਸ ਬੇਲੋੜੇ ਆਰਥਿਕ ਬੋਝ ਦੀ ਵੀ ਆਲੋਚਨਾ ਕੀਤੀ। ਮੰਤਰੀ ਸੌਂਦ ਨੇ ਕਿਹਾ ਕਿ ਜਲ ਬੱਸ ਭ੍ਰਿਸ਼ਟਾਚਾਰ ਦਾ ਪ੍ਰਤੀਕ ਰਹੀ ਹੈ ਅਤੇ ਮੌਜੂਦਾ ਸਰਕਾਰ ਇਸ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬੱਸ ਹੁਣ ਚੱਲਣ ਲਈ ਪੂਰੀ ਤਰ੍ਹਾਂ ਅਣਫਿੱਟ ਹੈ ਅਤੇ ਇਸ ਦੇ ਚੱਲਣ ਕਾਰਨ ਕੋਈ ਵੱਡਾ ਹਾਦਸਾ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਅਜਿਹਾ ਕੋਈ ਵੀ ਫੈਸਲਾ ਨਹੀਂ ਲਵੇਗੀ, ਜਿਸ ਨਾਲ ਲੋਕਾਂ ਦੀ ਜਾਨ-ਮਾਲ ਨੂੰ ਖ਼ਤਰਾ ਹੋਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਬੰਧ ਵਿਚ ਮੀਡੀਆ ਵਿਚ ਆਉਣ ਵਾਲੀ ਕਿਸੇ ਵੀ ਖ਼ਬਰ ‘ਤੇ ਯਕੀਨ ਨਾ ਕਰਨ ਕਿਉਂਕਿ ਸਰਕਾਰ ਜਨਤਾ ਦੀ ਭਲਾਈ ਅਤੇ ਵਿਕਾਸ ਲਈ ਵਚਨਬੱਧ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)