ਚੰਡੀਗੜ੍ਹ | ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਦੱਸ ਦਈਏ ਕਿ ਮਨੀਸ਼ਾ ਗੁਲਾਟੀ ਨੂੰ ਪੰਜਾਬ ਸਰਕਾਰ ਨੇ 18/09/2020 ਨੂੰ 3 ਸਾਲ ਦਾ ਵਾਧਾ ਦਿੱਤਾ ਸੀ। ਇਸ ਬਾਰੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਭਲਾਈ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਰਕਾਰੀ ਨਿਯਮਾਂ ਤਹਿਤ ਮਿਆਦ ਵਧਾਉਣ ਦੀ ਕੋਈ ਵਿਵਸਥਾ ਨਹੀਂ ਹੈ, ਜਿਸ ਕਾਰਨ ਉਸ ਤੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦਾ ਅਹੁਦਾ ਵਾਪਸ ਲੈ ਲਿਆ ਗਿਆ ਹੈ।
ਇਸ ਤੋਂ ਪਹਿਲਾਂ ਮਨੀਸ਼ਾ ਗੁਲਾਟੀ ਦਾ ਕਾਰਜਕਾਲ 2020 ਵਿਚ ਵਧਾ ਦਿੱਤਾ ਗਿਆ ਸੀ। ਹਾਲਾਂਕਿ ਸਰਕਾਰ ਨੇ ਪੱਤਰ ਲਿਖਿਆ ਹੈ ਕਿ ਅਜਿਹੀ ਕੋਈ ਵਿਵਸਥਾ ਨਹੀਂ ਹੈ ਕਿ ਐਕਸਟੈਂਸ਼ਨ ਦਿੱਤੀ ਜਾ ਸਕੇ। ਮਨੀਸ਼ਾ ਗੁਲਾਟੀ ਨੂੰ ਦੁਬਾਰਾ ਚੇਅਰਪਰਸਨ ਬਣਾਉਣਾ ਨਿਯਮਾਂ ਦੇ ਖਿਲਾਫ ਹੈ, ਜਿਸ ਕਾਰਨ ਉਨ੍ਹਾਂ ਨੂੰ ਅਹੁਦੇ ਤੋਂ ਹਟਾਇਆ ਗਿਆ ਹੈ। ਫਿਲਹਾਲ ਮਨੀਸ਼ਾ ਗੁਲਾਟੀ ਦਾ ਇਸ ਸਬੰਧੀ ਅਜੇ ਕੋਈ ਬਿਆਨ ਨਹੀਂ ਆਇਆ ਹੈ। ਦੱਸ ਦਈਏ ਕਿ ਕਾਂਗਰਸ ਛੱਡ ਕੇ ਭਾਜਪਾ ਵਿਚ ਮਨੀਸ਼ਾ ਗੁਲਾਟੀ ਸ਼ਾਮਲ ਹੋ ਗਈ ਸੀ।