ਫ਼ਿਰੋਜ਼ਪੁਰ, 29 ਅਕਤੂਬਰ | ਫਿਰੋਜ਼ਪੁਰ ਵਿਚ ਇਕ ਹੋਰ ਨਸ਼ਾ ਤਸਕਰ ਦੀ 81 ਲੱਖ 73 ਹਜ਼ਾਰ 843 ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ। ਪਿੰਡ ਨਿਜ਼ਾਮਵਾਲਾ ਕਲਾਂ ਦੇ ਰਹਿਣ ਵਾਲੇ ਨਸ਼ਾ ਤਸਕਰ ਗੁਰਤੇਜ ਸਿੰਘ ਦੀ 53 ਕਨਾਲ 16 ਮਰਲੇ ਜ਼ਮੀਨ ਅਤੇ ਮਕਾਨ ਪੁਲਿਸ ਪ੍ਰਸ਼ਾਸਨ ਵੱਲੋਂ ਕਾਨੂੰਨੀ ਕਾਰਵਾਈ ਤੋਂ ਬਾਅਦ ਜ਼ਬਤ ਕਰ ਲਏ ਗਏ।

ਤਸਕਰ ਦੀ ਜਾਇਦਾਦ ਉਸ ਦੀ ਆਮਦਨ ਤੋਂ ਕਿਤੇ ਵੱਧ ਹੈ। ਸ਼ੱਕ ਜਤਾਇਆ ਜਾ ਰਿਹਾ ਸੀ ਕਿ ਇਹ ਜਾਇਦਾਦ ਦੋਸ਼ੀ ਨੇ ਨਸ਼ਾ ਤਸਕਰੀ ਤੋਂ ਹੋਣ ਵਾਲੀ ਆਮਦਨ ਤੋਂ ਬਣਾਈ ਸੀ। ਫ਼ਿਰੋਜ਼ਪੁਰ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਇਹ ਕਾਰਵਾਈ ਐਸ.ਸੀ.ਇਨਵੈਸਟੀਗੇਸ਼ਨ ਰਣਧੀਰ ਕੁਮਾਰ ਦੀ ਅਗਵਾਈ ਵਿਚ ਚੱਲ ਰਹੀ ਹੈ।

15 ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਲਈ ਫਾਈਲ ਰਸਮੀ ਪ੍ਰਵਾਨਗੀ ਲਈ ਦਿੱਲੀ ਭੇਜ ਦਿੱਤੀ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਨਸ਼ਾ ਤਸਕਰਾਂ ਦੀਆਂ ਚੱਲ-ਅਚੱਲ ਜਾਇਦਾਦਾਂ ਜ਼ਬਤ ਕਰ ਲਈਆਂ ਗਈਆਂ ਹਨ। ਉਹ ਹੁਣ ਜ਼ਬਤ ਕੀਤੀਆਂ ਜਾਇਦਾਦਾਂ ਨੂੰ ਨਹੀਂ ਵੇਚ ਸਕਦਾ। ਨਾ ਹੀ ਇਸ ਨੂੰ ਕਿਸੇ ਹੋਰ ਦੇ ਨਾਂ ‘ਤੇ ਟਰਾਂਸਫ਼ਰ ਕੀਤਾ ਜਾ ਸਕਦਾ ਹੈ।