ਫ਼ਿਰੋਜ਼ਪੁਰ, 29 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਫਿਰੋਜ਼ਪੁਰ ਪੁਲਿਸ ਨੇ ਇਕ ਹੋਰ ਨਸ਼ਾ ਤਸਕਰ ਦੀ 70 ਲੱਖ 85 ਹਜ਼ਾਰ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਪਿੰਡ ਮਮਦੋਟ ਉਤਾੜ ਦੇ ਰਹਿਣ ਵਾਲੇ ਬੌਬੀ ਭੁਲੇਰੀਆ ਦੇ ਘਰ ਅਤੇ ਖੇਤ ਨੂੰ ਜ਼ਬਤ ਕਰ ਲਿਆ ਗਿਆ ਹੈ। ਜ਼ਬਤ ਕੀਤੀ ਜਾਇਦਾਦ ਨੂੰ ਨਾ ਤਾਂ ਵੇਚਿਆ ਜਾ ਸਕਦਾ ਹੈ ਅਤੇ ਨਾ ਹੀ ਕਿਸੇ ਨੂੰ ਤਬਦੀਲ ਕੀਤਾ ਜਾ ਸਕਦਾ ਹੈ।
ਪੁਲਿਸ ਪ੍ਰਸ਼ਾਸਨ ਵੱਲੋਂ 11 ਹੋਰ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਇਨ੍ਹਾਂ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਨੂੰ ਜਾਂ ਤਾਂ ਅਦਾਲਤ ਵੱਲੋਂ ਸਜ਼ਾਵਾਂ ਹੋ ਚੁੱਕੀਆਂ ਹਨ ਜਾਂ ਸੁਣਵਾਈ ਚੱਲ ਰਹੀ ਹੈ।