<p><strong>ਫ਼ਿਰੋਜ਼ਪੁਰ&comma; 29 ਨਵੰਬਰ &vert;<&sol;strong> ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਫਿਰੋਜ਼ਪੁਰ ਪੁਲਿਸ ਨੇ ਇਕ ਹੋਰ ਨਸ਼ਾ ਤਸਕਰ ਦੀ 70 ਲੱਖ 85 ਹਜ਼ਾਰ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਪਿੰਡ ਮਮਦੋਟ ਉਤਾੜ ਦੇ ਰਹਿਣ ਵਾਲੇ ਬੌਬੀ ਭੁਲੇਰੀਆ ਦੇ ਘਰ ਅਤੇ ਖੇਤ ਨੂੰ ਜ਼ਬਤ ਕਰ ਲਿਆ ਗਿਆ ਹੈ। ਜ਼ਬਤ ਕੀਤੀ ਜਾਇਦਾਦ ਨੂੰ ਨਾ ਤਾਂ ਵੇਚਿਆ ਜਾ ਸਕਦਾ ਹੈ ਅਤੇ ਨਾ ਹੀ ਕਿਸੇ ਨੂੰ ਤਬਦੀਲ ਕੀਤਾ ਜਾ ਸਕਦਾ ਹੈ।<&sol;p>&NewLine;<p><img src&equals;"https&colon;&sol;&sol;images&period;bhaskarassets&period;com&sol;web2images&sol;521&sol;2023&sol;11&sol;29&sol;b00a9689-957d-44c7-9c9e-856f4c490a45&lowbar;1701235737926&period;jpg" &sol;> ਫ਼ਿਰੋਜ਼ਪੁਰ ਪੂਰੇ ਪੰਜਾਬ &OpenCurlyQuote;ਚ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ &OpenCurlyQuote;ਚ ਪਹਿਲੇ ਸਥਾਨ &OpenCurlyQuote;ਤੇ ਹੈ। SP ਇਨਵੈਸਟੀਗੇਸ਼ਨ ਰਣਧੀਰ ਕੁਮਾਰ ਦੀ ਦੇਖ-ਰੇਖ ਹੇਠ ਨਸ਼ਾ ਤਸਕਰਾਂ &OpenCurlyQuote;ਤੇ ਸਖ਼ਤ ਕਾਰਵਾਈ ਕਰਦਿਆਂ ਇਨ੍ਹਾਂ ਦੀ ਜਾਇਦਾਦ ਜ਼ਬਤ ਕੀਤੀ ਜਾ ਰਹੀ ਹੈ ਜੋ ਕਿ ਨਸ਼ਿਆਂ ਤੋਂ ਕਮਾਏ ਪੈਸਿਆਂ ਤੋਂ ਬਣਿਆ ਸੀ। ਇਸ ਸਾਲ ਹੁਣ ਤੱਕ ਫ਼ਿਰੋਜ਼ਪੁਰ ਵਿਚ 30 ਨਸ਼ਾ ਤਸਕਰਾਂ ਦੀ 14&period;5 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਜਾ ਚੁੱਕੀ ਹੈ।<&sol;p>&NewLine;<p>ਪੁਲਿਸ ਪ੍ਰਸ਼ਾਸਨ ਵੱਲੋਂ 11 ਹੋਰ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਇਨ੍ਹਾਂ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਨੂੰ ਜਾਂ ਤਾਂ ਅਦਾਲਤ ਵੱਲੋਂ ਸਜ਼ਾਵਾਂ ਹੋ ਚੁੱਕੀਆਂ ਹਨ ਜਾਂ ਸੁਣਵਾਈ ਚੱਲ ਰਹੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;